ਪੰਜਾਬ ‘ਚ ਰਕਸ਼ਾ ਬੰਧਨ ‘ਤੇ ਸਵੇਰੇ 11 ਵਜੇ ਖੁੱਲ੍ਹਣਗੇ ਸੇਵਾ ਕੇਂਦਰ

0
135
ਪੰਜਾਬ 'ਚ ਰਕਸ਼ਾ ਬੰਧਨ 'ਤੇ ਸਵੇਰੇ 11 ਵਜੇ ਖੁੱਲ੍ਹਣਗੇ ਸੇਵਾ ਕੇਂਦਰ

 

ਪੰਜਾਬ ਸਰਕਾਰ ਨੇ 19 ਅਗਸਤ, 2024 ਯਾਨੀ ਸੋਮਵਾਰ ਨੂੰ ਆਉਣ ਵਾਲੇ ਰਕਸ਼ਾ ਬੰਧਨ ਤਿਉਹਾਰ ਦੇ ਮੱਦੇਨਜ਼ਰ ਸੂਬੇ ਦੇ ਸੇਵਾ ਕੇਂਦਰਾਂ ਦੇ ਸੰਚਾਲਨ ਦਾ ਸਮਾਂ ਬਦਲ ਦਿੱਤਾ ਹੈ।

ਅੱਜ ਇੱਥੇ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਰਕਸ਼ਾ ਬੰਧਨ ਦੇ ਤਿਉਹਾਰ ਮੌਕੇ ਜਨਤਾ ਦੀ ਸਹੂਲਤ ਲਈ ਸਾਰੇ ਸੇਵਾ ਕੇਂਦਰ 19 ਅਗਸਤ ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਚਾਲੂ ਰਹਿਣਗੇ ਅਤੇ ਸਾਰੀਆਂ ਸੇਵਾਵਾਂ ਪ੍ਰਦਾਨ ਕਰਨਗੇ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 19 ਅਗਸਤ ਨੂੰ ਸਵੇਰੇ 11 ਵਜੇ ਤੋਂ ਬਾਅਦ ਸੇਵਾ ਕੇਂਦਰਾਂ ਵਿੱਚ ਜਾ ਕੇ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ 19 ਅਗਸਤ ਨੂੰ ਛੱਡ ਕੇ, ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਦੇ ਰਹਿਣਗੇ।

LEAVE A REPLY

Please enter your comment!
Please enter your name here