ਪੰਜਾਬ ਦੇ ਪੀਆਰ ਮੰਤਰੀ ਅਮਨ ਅਰੋੜਾ ਨੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਦੇ ਬੇਟੇ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ

0
70020
ਪੰਜਾਬ ਦੇ ਪੀਆਰ ਮੰਤਰੀ ਅਮਨ ਅਰੋੜਾ ਨੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਦੇ ਬੇਟੇ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ

 

ਚੰਡੀਗੜ੍ਹ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਮੰਗਲਵਾਰ ਨੂੰ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਸਟਾਫ਼ ਰਿਪੋਰਟਰ ਸ੍ਰੀ ਦਵਿੰਦਰ ਪਾਲ ਦੇ ਛੋਟੇ ਪੁੱਤਰ ਅਰਸ਼ ਸ਼ਰਮਾ (25) ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਸ ਦੀ ਅੱਜ ਤੜਕੇ ਫਗਵਾੜਾ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ।

ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ।

ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸੋਨਾਲੀ ਗਿਰੀ ਨੇ ਵੀ ਅਰਸ਼ ਸ਼ਰਮਾ ਦੇ ਦੁਖਦਾਈ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

LEAVE A REPLY

Please enter your comment!
Please enter your name here