ਪੰਜਾਬ ਮੌਸਮ ਅਪਡੇਟ: ਪੰਜਾਬ ਦਾ ਮੌਸਮ ਬਦਲ ਰਿਹਾ ਹੈ, ਜਿਸ ਕਾਰਨ ਲੋਕ ਹੁਣ ਦਿਨ ਵੇਲੇ ਗਰਮੀ ਮਹਿਸੂਸ ਕਰ ਰਹੇ ਹਨ। ਹਾਲਾਂਕਿ ਹੁਣ ਸਿਰਫ ਸਵੇਰ ਅਤੇ ਸ਼ਾਮ ਸਮੇਂ ਦੀ ਹਲਕੀ ਠੰਢ ਮਹਿਸੂਸ ਕੀਤੀ ਜਾਂਦੀ ਹੈ। ਪਰ ਦੁਪਹਿਰ ਸਮੇਂ ਤਾਪਮਾਨ ’ਚ ਵਾਧਾ ਹੋਣ ਕਾਰਨ ਗਰਮੀ ਮਹਿਸੂਸ ਹੁੰਦੀ ਹੈ। ਖੈਰ ਹੁਣ ਲੋਕਾਂ ਨੂੰ ਕੜਾਕੇ ਦੀ ਠੰਢ ਤੋਂ ਰਾਹਤ ਮਿਲੀ ਹੈ।
ਮੌਸਮ ਨੇ ਲਿਆ ਕਰਵਟ
ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਪੰਜਾਬ, ਦਿੱਲੀ ਅਤੇ ਹਰਿਆਣਾ ਸਮੇਤ ਉੱਤਰ-ਪੱਛਮੀ ਭਾਰਤ ਵਿੱਚ ਅਗਲੇ ਹਫ਼ਤੇ ਤੋਂ ਦਿਨ ਦਾ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਤੱਕ ਵਧਣ ਦੀ ਭਵਿੱਖਬਾਣੀ ਕੀਤੀ ਹੈ।
ਆਉਣ ਵਾਲੇ ਦਿਨਾਂ ’ਚ ਹੋਵੇਗਾ ਮੌਸਮ ’ਚ ਹੋਰ ਵਾਧਾ
ਮੀਡੀਆ ਰਿਪਰੋਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਿਕ ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਉੱਤਰ-ਪੂਰਬ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਦੇਸ਼ ਦੇ ਕਈ ਹਿੱਸਿਆਂ ਵਿੱਚ ਅਗਲੇ 4-5 ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।