ਪੰਜਾਬ ਪਰਤਣ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸਵਾਗਤ ਕੀਤਾ

0
40056
ਪੰਜਾਬ ਪਰਤਣ 'ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸਵਾਗਤ ਕੀਤਾ

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਕੈਨੇਡਾ ਦੇ 25 ਦਿਨਾਂ ਦੇ ਦੌਰੇ ਤੋਂ ਬਾਅਦ ਪੰਜਾਬ ਪਰਤ ਆਏ ਹਨ ਅਤੇ ਉਨ੍ਹਾਂ ਨੇ ਇਸ ਦੌਰੇ ਨੂੰ ਪੂਰੀ ਤਰ੍ਹਾਂ ਸਫਲ ਦੱਸਿਆ ਹੈ।

ਅੱਜ ਇੱਥੇ ਪੁੱਜਣ ਉਪਰੰਤ ਸ੍ਰੀ ਸੰਧਵਾਂ ਨੇ ਦੱਸਿਆ ਕਿ ਕੈਨੇਡਾ ਫੇਰੀ ਦੌਰਾਨ ਉਨ੍ਹਾਂ ਵੱਖ-ਵੱਖ ਉੱਘੀਆਂ ਸ਼ਖ਼ਸੀਅਤਾਂ ਨਾਲ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ, ਜਿਨ੍ਹਾਂ ਨੇ ਪੰਜਾਬ ਨੂੰ ਸਹਿਯੋਗ ਦੇਣ ਦਾ ਵਾਅਦਾ ਕੀਤਾ | ਸ੍ਰੀ ਸੰਧਵਾਂ ਨੇ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਸ੍ਰੀ ਰਾਜ ਚੌਹਾਨ ਨਾਲ ਸਿੱਖਿਆ, ਸੱਭਿਆਚਾਰ, ਵਿਗਿਆਨ, ਤਕਨਾਲੋਜੀ, ਖੇਤੀਬਾੜੀ ਅਤੇ ਡੇਅਰੀ ਮੁੱਦਿਆਂ ’ਤੇ ਚਰਚਾ ਕੀਤੀ ਅਤੇ ਦੋਵਾਂ ਆਗੂਆਂ ਨੇ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਵਧਾਉਣ ’ਤੇ ਜ਼ੋਰ ਦਿੱਤਾ। ਸ੍ਰੀ ਸੰਧਵਾਂ ਨੇ ਬ੍ਰਿਟਿਸ਼ ਕੋਲੰਬੀਆ ਦੇ ਸਾਬਕਾ ਪ੍ਰਧਾਨ ਮੰਤਰੀ ਉਜਲ ਦੁਸਾਂਝ ਨਾਲ ਵੀ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਅਤੇ ਇਸ ਦੌਰਾਨ ਦੋਵਾਂ ਆਗੂਆਂ ਨੇ ਸਿਆਸੀ ਖੇਤਰ ਵਿੱਚ ਆਪਣੇ ਤਜ਼ਰਬੇ ਸਾਂਝੇ ਕੀਤੇ।

ਆਪਣੀ ਕੈਨੇਡਾ ਫੇਰੀ ਦੌਰਾਨ ਸ੍ਰੀ ਸੰਧਵਾਂ ਨੇ ਵੱਖ-ਵੱਖ ਥਾਵਾਂ ’ਤੇ ਪੰਜਾਬੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿਕਾਸ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ। ਸ੍ਰੀ ਸੰਧਵਾਂ ਨੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ, ਬਿਦਰ (ਕਰਨਾਟਕ) ਦੇ ਆਪਣੇ ਸਹਿਪਾਠੀਆਂ ਨਾਲ ਆਪਣੇ ਕਾਲਜ ਦੇ ਦਿਨਾਂ ਦੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ ਅਤੇ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ। ਕੈਨੇਡਾ ਫੇਰੀ ਦੌਰਾਨ ਸ੍ਰੀ ਸੰਧਵਾਂ ਦਾ ਵੱਖ-ਵੱਖ ਥਾਵਾਂ ‘ਤੇ ਪੰਜਾਬੀਆਂ ਅਤੇ ਕੈਨੇਡਾ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ |

ਚੰਡੀਗੜ੍ਹ ਪਹੁੰਚਣ ‘ਤੇ ਸ੍ਰੀ ਸੰਧਵਾਂ ਦਾ ਸੁਖਜੀਤ ਸਿੰਘ ਢਿੱਲਵਾਂ, ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਮਨਦੀਪ ਮੌਾਗਾ, ਜਗਤਾਰ ਸਿੰਘ ਬਰਾੜ, ਸੁਖਪਾਲ ਕੌਰ ਢਿੱਲਵਾਂ ਅਤੇ ਵਿਧਾਨ ਸਭਾ ਸਟਾਫ਼ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਤੋਂ ਪਹਿਲਾਂ ਬੀਤੀ ਸ਼ਾਮ ਦਿੱਲੀ ਹਵਾਈ ਅੱਡੇ ’ਤੇ ਸ੍ਰੀ ਸੰਧਵਾਂ ਦਾ ਸੁਰਿੰਦਰਪਾਲ ਅਤੇ ਰਾਮ ਲੋਕ ਵੱਲੋਂ ਸਵਾਗਤ ਕੀਤਾ ਗਿਆ।

 

LEAVE A REPLY

Please enter your comment!
Please enter your name here