ਪੰਜਾਬ ਪੁਲਿਸ ਵੱਲੋਂ ਲੱਖਾ ਸਿਧਾਣਾ ਸਣੇ ਭਾਨਾ ਸਿੱਧੂ ਦੇ ਪਿਤਾ, ਭਰਾ ਅਤੇ ਦੋ ਭੈਣਾਂ ਖ਼ਿਲਾਫ਼ ਮਾਮਲਾ ਦਰਜ

0
100159
ਪੰਜਾਬ ਪੁਲਿਸ ਵੱਲੋਂ ਲੱਖਾ ਸਿਧਾਣਾ ਸਣੇ ਭਾਨਾ ਸਿੱਧੂ ਦੇ ਪਿਤਾ, ਭਰਾ ਅਤੇ ਦੋ ਭੈਣਾਂ ਖ਼ਿਲਾਫ਼ ਮਾਮਲਾ ਦਰਜ

ਪੰਜਾਬ ਪੁਲਿਸ ਵੱਲੋਂ ਹੁਣ ਭਾਨਾ ਸਿੱਧੂ ਦੇ ਪਿਤਾ, ਭਰਾ ਅਮਨਾ ਸਿੱਧੂ, ਦੋ ਭੈਣਾਂ ਅਤੇ ਸਮਾਜਸੇਵੀ ਲੱਖਾ ਸਿਧਾਣਾ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਥਾਣਾ ਧਨੌਲਾ ਵਿੱਚ ਕੇਸ ਵੀ ਦਰਜ ਕਰ ਲਿਆ ਗਿਆ ਹੈ। ਬਡਬਰ ਟੋਲ ਪਲਾਜ਼ਾ ‘ਤੇ ਸਰਕਾਰੀ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਅਤੇ ਸਰਕਾਰੀ ਜਾਇਦਾਦ ‘ਤੇ ਹਮਲਾ ਕਰਨ ਸਮੇਤ ਕਈ ਧਾਰਾਵਾਂ ਤਹਿਤ ਇਹ ਮਾਮਲਾ ਦਰਜ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਥਾਣਾ ਧਨੌਲਾ ਵਿੱਚ 3 ਫਰਵਰੀ ਨੂੰ ਇਸ ਬਾਬਤ ਐਫ.ਆਈ.ਆਰ ਨੰਬਰ 14 ਦਰਜ ਕੀਤੀ ਗਈ ਹੈ।

ਇਸ ਮਾਮਲੇ ਸਬੰਧੀ ਧਨੌਲਾ ਪੁਲਿਸ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਜੋ ਪਤਾ ਲੱਗ ਸਕੇ ਕਿ ਇਸ ਕੇਸ ਸਬੰਧੀ ਕਿਸੇ ਦੀ ਗ੍ਰਿਫ਼ਤਾਰੀ ਹੋਈ ਹੈ ਜਾਂ ਨਹੀਂ। ਪਰ ਕੋਈ ਵੀ ਪੁਲਿਸ ਅਧਿਕਾਰੀ ਜਾਂ ਮੁਲਾਜ਼ਮ ਬਿਆਨ ਦੇਣ ਨੂੰ ਤਿਆਰ ਨਹੀਂ ਹੈ। ਕਾਬਲੇਗੌਰ ਹੈ ਕਿ ਭਾਨਾ ਸਿੱਧੂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਬਡਬਰ ਟੋਲ ਪਲਾਜ਼ਾ ਤੋਂ ਸੰਗਰੂਰ ਜਾਣ ਸਮੇਂ ਪੁਲਿਸ ਅਤੇ ਉਨ੍ਹਾਂ ਦੇ ਸਮਰਥਕਾਂ ਵਿਚਕਾਰ ਝੜਪ ਹੋ ਗਈ ਸੀ, ਜਿਸ ਵਿੱਚ ਲੱਖਾ ਸਿਧਾਣਾ ਅਤੇ ਕਈ ਕਿਸਾਨ ਜਥੇਬੰਦੀਆਂ ਵੀ ਭਾਣਾ ਸਿੱਧੂ ਦੇ ਹੱਕ ਵਿੱਚ ਨਿੱਤਰੀਆਂ ਸਨ।

LEAVE A REPLY

Please enter your comment!
Please enter your name here