ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪੂਰਤੀ ਲਈ, ਬਾਗਬਾਨੀ ਮੰਤਰੀ ਮਹਿੰਦਰ ਭਗਤ ਦੀ ਅਗਵਾਈ ਹੇਠ, ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਏ.ਆਈ.ਐਫ. ਸਕੀਮ ਅਧੀਨ 20,000 ਤੋਂ ਵੱਧ ਖੇਤੀਬਾੜੀ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦੇ ਕੇ ਦੇਸ਼ ਦੀ ਲਗਾਤਾਰ ਅਗਵਾਈ ਕਰ ਰਿਹਾ ਹੈ।
ਭਗਤ ਨੇ ਸਾਂਝਾ ਕੀਤਾ ਕਿ ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦੇਣ ਵਿੱਚ ਦੇਸ਼ ਵਿੱਚ ਮੋਹਰੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਬੈਂਕਾਂ ਨੇ ਹੁਣ ਤੱਕ 7,670 ਕਰੋੜ ਰੁਪਏ ਦੇ 20,024 ਖੇਤੀਬਾੜੀ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਦੇ ਮੁਕਾਬਲੇ ਮੱਧ ਪ੍ਰਦੇਸ਼ ਨੇ 11,135, ਮਹਾਰਾਸ਼ਟਰ ਨੇ 9,611, ਤਾਮਿਲਨਾਡੂ 7,323 ਅਤੇ ਉੱਤਰ ਪ੍ਰਦੇਸ਼ ਨੇ 7,058 ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਾਗਬਾਨੀ ਵਿਭਾਗ ਕੇਂਦਰੀ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਸਕੀਮ ਨੂੰ ਖੇਤੀਬਾੜੀ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਕਿਸਾਨਾਂ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਮਹੱਤਵਪੂਰਨ ਢੰਗ ਨਾਲ ਲਾਗੂ ਕਰ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਦਾ ਬਾਗਬਾਨੀ ਵਿਭਾਗ ਏਆਈਐਫ ਸਕੀਮ ਨੂੰ ਲਾਗੂ ਕਰਨ ਲਈ ਸਟੇਟ ਨੋਡਲ ਏਜੰਸੀ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਭਾਗ ਨੇ ਇੱਕ ਵਟਸਐਪ ਹੈਲਪਲਾਈਨ ਨੰਬਰ 9056092906 ਸ਼ੁਰੂ ਕੀਤਾ ਹੈ।ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕਰਨ ਲਈ ਇਸ ਨੰਬਰ ‘ਤੇ ਸੁਨੇਹਾ ਭੇਜ ਸਕਦਾ ਹੈ।










Chinese AV https://mythav.com/site/21/madou/