ਪੰਜਾਬ ਮੰਤਰੀ ਮੰਡਲ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ

0
40044
wnewstv.com ਪੰਜਾਬ ਮੰਤਰੀ ਮੰਡਲ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਮੰਗਲਵਾਰ ਨੂੰ ਸੂਬਾ ਸਰਕਾਰ ਦੇ ਹੱਕ ਵਿੱਚ ਭਰੋਸੇ ਦਾ ਮਤਾ ਪੇਸ਼ ਕਰਨ ਲਈ 16ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਵਿਸ਼ੇਸ਼ ਸੈਸ਼ਨ 22 ਸਤੰਬਰ, 2022 (ਵੀਰਵਾਰ) ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਫੈਸਲਾ ਅੱਜ ਸਵੇਰੇ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਵੇਰਵੇ ਦਿੰਦਿਆਂ ਮੰਤਰੀ ਮੰਡਲ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 174 (1) ਤਹਿਤ ਸਦਨ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਰਾਜਪਾਲ, ਪੰਜਾਬ ਨੂੰ ਭੇਜਣ ਦੀ ਸਿਫ਼ਾਰਸ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਜਲਾਸ ਸਵੇਰੇ 11 ਵਜੇ ਸ਼ਰਧਾਂਜਲੀਆਂ ਦੇ ਹਵਾਲੇ ਨਾਲ ਸ਼ੁਰੂ ਹੋਵੇਗਾ, ਜਿਸ ਤੋਂ ਬਾਅਦ ਸੂਬਾ ਸਰਕਾਰ ਦੇ ਹੱਕ ਵਿੱਚ ਭਰੋਸੇ ਦਾ ਮਤਾ ਪੇਸ਼ ਕੀਤਾ ਜਾਵੇਗਾ।

LEAVE A REPLY

Please enter your comment!
Please enter your name here