ਸੀਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ-2025 (ਪੁਰਸ਼ ਅਤੇ ਮਹਿਲਾ) ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ ਮੁਹਾਲੀ ਵਿਖੇ ਹੋਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਭਾਰਤੀ ਓਲੰਪਿਕ ਸੰਘ ਵੱਲੋਂ ਗਠਿਤ ਵਾਲੀਬਾਲ ਫੈਡਰੇਸ਼ਨ ਆਫ ਇੰਡੀਆ ਦੀ ਐਡ-ਹਾਕ ਕਮੇਟੀ ਵੱਲੋਂ 7 ਤੋਂ 13 ਜਨਵਰੀ 2025 ਤੱਕ ਜੈਪੁਰ ਵਿਖੇ ਸੀਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ-2025 (ਪੁਰਸ਼ ਅਤੇ ਮਹਿਲਾ) ਕਰਵਾਈ ਜਾ ਰਹੀ ਹੈ।
ਇਸ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਵਾਲੇ ਪੰਜਾਬ ਰਾਜ ਦੇ ਪੁਰਸ਼ ਅਤੇ ਮਹਿਲਾ ਖਿਡਾਰੀਆਂ ਦੇ ਚੋਣ ਟਰਾਇਲ 24 ਦਸੰਬਰ ਨੂੰ ਸਵੇਰੇ 10 ਵਜੇ ਮੁਹਾਲੀ ਦੇ ਸੈਕਟਰ 63 ਸਥਿਤ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿੱਚ ਹੋਣਗੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਆਉਣ-ਜਾਣ, ਰਹਿਣ-ਸਹਿਣ ਅਤੇ ਖਾਣ-ਪੀਣ ਦਾ ਖਰਚਾ ਖਿਡਾਰੀਆਂ ਵੱਲੋਂ ਨਿੱਜੀ ਤੌਰ ‘ਤੇ ਉਠਾਇਆ ਜਾਵੇਗਾ।