ਪੰਜਾਬ ਵਿੱਚ ਦੀਵਾਲੀ ਦੀ ਰਾਤ 8 ਤੋਂ 10 ਵਜੇ ਤੱਕ ਸਿਰਫ਼ ਦੋ ਘੰਟੇ ਲਈ ਹੀ ਪਟਾਕਿਆਂ ਦੀ ਇਜਾਜ਼ਤ ਹੋਵੇਗੀ

0
60032
ਪੰਜਾਬ ਵਿੱਚ ਦੀਵਾਲੀ ਦੀ ਰਾਤ 8 ਤੋਂ 10 ਵਜੇ ਤੱਕ ਸਿਰਫ਼ ਦੋ ਘੰਟੇ ਲਈ ਹੀ ਪਟਾਕਿਆਂ ਦੀ ਇਜਾਜ਼ਤ ਹੋਵੇਗੀ

 

ਚੰਡੀਗੜ੍ਹ: ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਰੌਸ਼ਨੀ ਵਿੱਚ ਵਾਤਾਵਰਣ, ਵਿਗਿਆਨ ਅਤੇ ਤਕਨਾਲੋਜੀ ਵਿਭਾਗ ਨੇ ਪਟਾਕੇ ਚਲਾਉਣ ਦੀ ਸਮਾਂ ਸੀਮਾ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਿਸਥਾਰਪੂਰਵਕ ਹਦਾਇਤਾਂ ਜਾਰੀ ਕੀਤੀਆਂ ਹਨ।

ਜਾਣਕਾਰੀ ਦਿੰਦਿਆਂ ਵਾਤਾਵਰਣ, ਵਿਗਿਆਨ ਅਤੇ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਦੀਵਾਲੀ ਦੇ ਤਿਉਹਾਰ ਮੌਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਪਟਾਕੇ ਚਲਾਉਣ ਦੇ ਸਮੇਂ ਨੂੰ ਸੀਮਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਦੀਵਾਲੀ ਵਾਲੇ ਦਿਨ 24 ਅਕਤੂਬਰ ਨੂੰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਦੋ ਘੰਟੇ ਸੂਬੇ ਵਿੱਚ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਦੁਆਰਾ ਪੂਰੇ ਰਾਜ ਵਿੱਚ ਜੁੜੇ ਪਟਾਕੇ (ਲੜੀ ਪਟਾਕੇ ਜਾਂ ਲਾਰੀਆਂ) ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾਈ ਗਈ ਹੈ। ਪੰਜਾਬ ਰਾਜ ਵਿੱਚ ਸਿਰਫ਼ ਹਰੇ ਪਟਾਕੇ (ਉਹ ਪਟਾਕੇ ਜੋ ਬੇਰੀਅਮ ਲੂਣ ਜਾਂ ਐਂਟੀਮੋਨੀ, ਲਿਥੀਅਮ, ਮਰਕਰੀ ਆਰਸੈਨਿਕ, ਸਟ੍ਰੋਂਟੀਅਮ, ਕ੍ਰੋਮੇਟ ਦੇ ਮਿਸ਼ਰਣਾਂ ਦੀ ਵਰਤੋਂ ਨਹੀਂ ਕਰਦੇ) ਨੂੰ ਵਿਕਰੀ ਅਤੇ ਵਰਤੋਂ ਲਈ ਆਗਿਆ ਦਿੱਤੀ ਜਾਵੇਗੀ। ਵਿਕਰੀ ਕੇਵਲ ਲਾਇਸੰਸਸ਼ੁਦਾ ਵਪਾਰੀਆਂ ਦੁਆਰਾ ਹੀ ਹੋਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਲਾਇਸੰਸਸ਼ੁਦਾ ਵਪਾਰੀ ਹੀ ਪਟਾਕੇ ਵੇਚ ਰਹੇ ਹਨ, ਜਿਨ੍ਹਾਂ ਦੀ ਇਜਾਜ਼ਤ ਹੈ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਦੀਵਾਲੀ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ 8 ਨਵੰਬਰ ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਇੱਕ ਘੰਟੇ ਅਤੇ ਰਾਤ 9 ਤੋਂ 10 ਵਜੇ ਤੱਕ ਇੱਕ ਘੰਟੇ ਲਈ ਪਟਾਕੇ ਚਲਾਏ ਜਾਣਗੇ। 25-26 ਦਸੰਬਰ ਦੀ ਰਾਤ 11.55 ਵਜੇ ਤੋਂ 12.30 ਵਜੇ ਤੱਕ ਕ੍ਰਿਸਮਸ ਲਈ 35 ਮਿੰਟ ਅਤੇ 31 ਦਸੰਬਰ-1 ਜਨਵਰੀ ਤੱਕ ਨਵੇਂ ਸਾਲ ਦੀ ਸ਼ਾਮ ਨੂੰ ਰਾਤ 11.55 ਤੋਂ 12.30 ਵਜੇ ਤੱਕ 35 ਮਿੰਟ ਦੀ ਇਜਾਜ਼ਤ ਦਿੱਤੀ ਗਈ ਹੈ।

LEAVE A REPLY

Please enter your comment!
Please enter your name here