ਪੰਜਾਬ-ਹਰਿਆਣਾ ‘ਚ ਕੜਾਕੇ ਦੀ ਠੰਢ ਨੇ ਠਾਰੇ ਲੋਕ, ਜਾਣੋ ਮੌਮਸ ਵਿਭਾਗ ਦੀ ਭਵਿੱਖਬਾਣੀ

0
100089
ਪੰਜਾਬ-ਹਰਿਆਣਾ 'ਚ ਕੜਾਕੇ ਦੀ ਠੰਢ ਨੇ ਠਾਰੇ ਲੋਕ, ਜਾਣੋ ਮੌਮਸ ਵਿਭਾਗ ਦੀ ਭਵਿੱਖਬਾਣੀ
ਪੰਜਾਬ-ਹਰਿਆਣਾ 'ਚ ਕੜਾਕੇ ਦੀ ਠੰਢ ਨੇ ਠਾਰੇ ਲੋਕ, ਜਾਣੋ ਮੌਮਸ ਵਿਭਾਗ ਦੀ ਭਵਿੱਖਬਾਣੀ

ਪੰਜਾਬ ਅਤੇ ਹਰਿਆਣਾ ਵਿੱਚ ਮੰਗਲਵਾਰ ਸਵੇਰੇ ਸੰਘਣੀ ਧੁੰਦ ਪਈ ਹੋਈ ਹੈ। ਇਸ ਕਾਰਨ ਵਿਜ਼ੀਬਿਲਟੀ 20 ਮੀਟਰ ਤੋਂ ਘੱਟ ਹੈ। ਦੋਵਾਂ ਰਾਜਾਂ ਵਿੱਚ ਮੌਸਮ ਵਿਭਾਗ ਨੇ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਸੀਤ ਲਹਿਰ ਅਤੇ ਸੰਘਣੀ ਧੁੰਦ ਤੋਂ ਲੋਕਾਂ ਨੂੰ ਫਿਲਹਾਲ ਰਾਹਤ ਨਹੀਂ ਮਿਲੇਗੀ। ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ‘ਚ 2 ਦਿਨਾਂ ਤੱਕ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਸਵੇਰੇ ਧੁੰਦ ਅਤੇ ਦੁਪਹਿਰ ਨੂੰ ਧੁੱਪ ਰਹਿਣ ਦੀ ਸੰਭਾਵਨਾ ਹੈ।

ਹਰਿਆਣਾ ਦੇ 8 ਜ਼ਿਲ੍ਹਿਆਂ ਵਿੱਚ ਬਹੁਤ ਜ਼ਿਆਦਾ ਧੁੰਦ ਪੈਣ ਦੀ ਚੇਤਾਵਨੀ ਦਿੱਤੀ ਗਈ ਹੈ। ਇਨ੍ਹਾਂ ਵਿੱਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਪਾਣੀਪਤ, ਸਿਰਸਾ, ਫਤਿਹਾਬਾਦ ਅਤੇ ਜੀਂਦ ਸ਼ਾਮਲ ਹਨ। ਇੱਥੇ ਵਿਜ਼ੀਬਿਲਟੀ ਲਗਭਗ 25 ਮੀਟਰ ਹੈ।

ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਹੋਣ ਦੀ ਚੇਤਾਵਨੀ ਦਿੱਤੀ ਗਈ ਹੈ। ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੂੰਆਂ ਛਾਇਆ ਹੋਇਆ ਹੈ। ਸਵੇਰੇ ਇੱਥੇ ਵਿਜ਼ੀਬਿਲਟੀ 25 ਮੀਟਰ ਤੋਂ ਘੱਟ ਸੀ।

ਨਵਾਂਸ਼ਹਿਰ ਤੋਂ ਇਲਾਵਾ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 5.7 ਡਿਗਰੀ ਅਤੇ ਲੁਧਿਆਣਾ ਵਿੱਚ ਸਿਰਫ਼ 1.0 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪਟਿਆਲਾ ਵਿੱਚ 3.2 ਡਿਗਰੀ, ਬਠਿੰਡਾ ਵਿੱਚ 2.2 ਡਿਗਰੀ, ਪਠਾਨਕੋਟ ਵਿੱਚ 3.8 ਡਿਗਰੀ, ਫਰੀਦਕੋਟ ਵਿੱਚ 4.4 ਡਿਗਰੀ, ਗੁਰਦਾਸਪੁਰ ਵਿੱਚ 3.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਸੋਮਵਾਰ ਨੂੰ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਪਰ ਇਹ ਅਜੇ ਵੀ ਆਮ ਨਾਲੋਂ 6.1 ਡਿਗਰੀ ਘੱਟ ਹੈ। ਲੁਧਿਆਣਾ ਦਾ ਸਭ ਤੋਂ ਵੱਧ ਤਾਪਮਾਨ 14.4 ਡਿਗਰੀ ਰਿਹਾ।

LEAVE A REPLY

Please enter your comment!
Please enter your name here