ਪੰਜਾਬ ਹਰਿਆਣਾ ‘ਚ ਬਦਲਿਆ ਮੌਸਮ ਦਾ ਮਿਜਾਜ, ਚੰਡੀਗੜ੍ਹ ‘ਚ ਰੁਕ-ਰੁਕ ਕੇ ਪੈ ਰਿਹਾ ਮੀਂਹ

0
100128
ਪੰਜਾਬ ਹਰਿਆਣਾ 'ਚ ਬਦਲਿਆ ਮੌਸਮ ਦਾ ਮਿਜਾਜ, ਚੰਡੀਗੜ੍ਹ 'ਚ ਰੁਕ-ਰੁਕ ਕੇ ਪੈ ਰਿਹਾ ਮੀਂਹ

ਪੰਜਾਬ ਵਿੱਚ ਮੌਸਮ ਦਾ ਮਿਜਾਜ ਹੋਰ ਵਿਗੜਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਐਤਵਾਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਕਈ ਹਿੱਸਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਅਸਮਾਨ ਵਿੱਚ ਬਿਜਲੀ ਚਮਕਣ ਦੇ ਨਾਲ-ਨਾਲ ਮੀਂਹ ਅਤੇ ਗੜੇਮਾਰੀ ਵੀ ਹੋਵੇਗੀ।

ਦੂਜੇ ਪਾਸੇ ਸ਼ਨੀਵਾਰ ਨੂੰ ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਈ, ਜਿਸ ਕਾਰਨ ਦਿਨ ਦੇ ਤਾਪਮਾਨ ‘ਚ 0.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਕਾਰਨ ਇਹ ਆਮ ਨਾਲੋਂ 1.7 ਡਿਗਰੀ ਹੇਠਾਂ ਪਹੁੰਚ ਗਿਆ। ਅੰਮ੍ਰਿਤਸਰ ਦਾ ਤਾਪਮਾਨ 16.4 ਡਿਗਰੀ (ਆਮ ਨਾਲੋਂ 3.8 ਡਿਗਰੀ ਘੱਟ), ਲੁਧਿਆਣਾ ਦਾ 18.2 ਡਿਗਰੀ (ਆਮ ਨਾਲੋਂ 2.0 ਡਿਗਰੀ ਘੱਟ), ਪਟਿਆਲਾ 19.8 ਡਿਗਰੀ (ਆਮ ਨਾਲੋਂ 1.1 ਡਿਗਰੀ ਘੱਟ), ਪਠਾਨਕੋਟ 15.5, ਗੁਰਦਾਸਪੁਰ 14.5, ਐਸਬੀਐਸ ਨਗਰ 18.3, ਬਰਨਾਲਾ ਦਾ 19.1 ਡਿਗਰੀ, ਫਰੀਦ 12 ਡਿਗਰੀ ਦਰਜ ਕੀਤਾ ਗਿਆ। ਫਿਰੋਜ਼ਪੁਰ 15.8 ਅਤੇ ਜਲੰਧਰ 16.8 ਡਿਗਰੀ ਰਿਹਾ।

ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 1.8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਸ ਕਾਰਨ ਇਹ ਆਮ ਨਾਲੋਂ 3.3 ਡਿਗਰੀ ਵੱਧ ਗਿਆ ਹੈ। ਮੋਗਾ ਘੱਟੋ-ਘੱਟ ਤਾਪਮਾਨ 7.6 ਡਿਗਰੀ ਦੇ ਨਾਲ ਠੰਢਾ ਰਿਹਾ। ਇਸ ਤੋਂ ਇਲਾਵਾ ਅੰਮ੍ਰਿਤਸਰ ‘ਚ 10.3, ਲੁਧਿਆਣਾ ‘ਚ 9.4, ਪਟਿਆਲਾ ‘ਚ 8.4, ਪਠਾਨਕੋਟ ‘ਚ 9.2, ਬਠਿੰਡਾ ‘ਚ 9.0, ਫਰੀਦਕੋਟ ‘ਚ 9.0, ਗੁਰਦਾਸਪੁਰ ‘ਚ 9.0, ਐੱਸ.ਬੀ.ਐੱਸ.ਨਗਰ ‘ਚ 10.1 ਅਤੇ ਬਰਨਾਲਾ ‘ਚ ਪਾਰਾ 9.0 ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪਰ ਐਤਵਾਰ ਨੂੰ ਮੌਸਮ ਵਿਗੜ ਜਾਵੇਗਾ। ਸੋਮਵਾਰ ਨੂੰ ਪੰਜਾਬ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ।

LEAVE A REPLY

Please enter your comment!
Please enter your name here