ਪੰਜਾਬ-ਹਰਿਆਣਾ ‘ਚ ਬਾਰਸ਼ ਤੇ ਗੜ੍ਹੇਮਾਰੀ ਦਾ ਕਹਿਰ! ਪੰਜਾਬ ਦੇ 4 ਤੇ ਹਰਿਆਣਾ ਦੇ 10 ਜ਼ਿਲ੍ਹਿਆਂ ‘ਚ ਅਲਰਟ

1
100027
ਪੰਜਾਬ-ਹਰਿਆਣਾ 'ਚ ਬਾਰਸ਼ ਤੇ ਗੜ੍ਹੇਮਾਰੀ ਦਾ ਕਹਿਰ! ਪੰਜਾਬ ਦੇ 4 ਤੇ ਹਰਿਆਣਾ ਦੇ 10 ਜ਼ਿਲ੍ਹਿਆਂ 'ਚ ਅਲਰਟ

ਪੰਜਾਬ ਸਣੇ ਉੱਤਰੀ ਭਾਰਤ ਵਿੱਚ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਰਾਤ ਤੋਂ ਹੀ ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ‘ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਐਤਵਾਰ ਸਵੇਰ ਤੱਕ ਅੰਮ੍ਰਿਤਸਰ, ਪਾਣੀਪਤ, ਕਰਨਾਲ, ਪੰਚਕੂਲਾ, ਹਿਸਾਰ, ਜੀਂਦ, ਨਾਰਨੌਲ ਵਿੱਚ ਬਾਰਸ਼ ਜਾਰੀ ਹੈ।

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ਜ਼ਿਲ੍ਹੇ ਸ਼ਾਮਲ ਹਨ। ਇੱਥੇ ਮੀਂਹ ਤੇ ਗੜੇ ਪੈਣ ਦੀ ਸੰਭਾਵਨਾ ਜ਼ਿਆਦਾ ਹੈ। ਬਾਕੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਉਧਰ, ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਬਾਰਸ਼ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਭਿਵਾਨੀ, ਚਰਖੀ ਦਾਦਰੀ, ਮਹਿੰਦਰਗੜ੍ਹ, ਰੇਵਾੜੀ, ਮੇਵਾਤ, ਪਲਵਲ, ਗੁਰੂਗ੍ਰਾਮ, ਝੱਜਰ, ਰੋਹਤਕ ਤੇ ਸੋਨੀਪਤ ਜ਼ਿਲ੍ਹੇ ਸ਼ਾਮਲ ਹਨ।

ਦੂਜੇ ਪਾਸੇ ਹਿਮਾਚਲ ‘ਚ ਦੂਜੀ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ 7 ਫਰਵਰੀ ਤੱਕ ਬਰਫਬਾਰੀ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਚੰਬਾ-ਲਾਹੌਲ ਸਪਿਤੀ ‘ਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਸੈਰ-ਸਪਾਟਾ ਸਥਾਨਾਂ ‘ਤੇ ਵੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

ਜਾਣੋ ਵੱਡੇ ਸ਼ਹਿਰਾਂ ਦੇ ਮੌਸਮ ਦਾ ਹਾਲ

ਮੌਸਮ ਵਿਭਾਗ ਮੁਤਾਬਕ ਅੱਜ ਚੰਡੀਗੜ੍ਹ ਵਿੱਚ ਹਲਕੀ ਬੱਦਲਵਾਈ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 12 ਤੋਂ 16 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਅੰਮ੍ਰਿਤਸਰ ਵਿੱਚ ਹਲਕੇ ਬੱਦਲ ਛਾਏ ਰਹਿਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 9 ਤੋਂ 12 ਡਿਗਰੀ ਦੇ ਵਿਚਕਾਰ ਰਹੇਗਾ।

ਜਲੰਧਰ ਵਿੱਚ ਹਲਕੇ ਬੱਦਲ ਛਾਏ ਰਹਿਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 8 ਤੋਂ 11 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ਵਿੱਚ ਹਲਕੇ ਬੱਦਲ ਛਾਏ ਰਹਿਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 15 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਮੁਹਾਲੀ ਵਿੱਚ ਹਲਕੇ ਬੱਦਲ ਛਾਏ ਰਹਿਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 14 ਤੋਂ 16 ਡਿਗਰੀ ਦੇ ਵਿਚਕਾਰ ਰਹੇਗਾ।

1 COMMENT

  1. Excellent rhythm. I would like to assist you in refining your website by requesting information on how to subscribe for a blog. The account provided me with a substantial amount of assistance. Although I was somewhat familiar with this, your broadcast presented a clear and concise concept.

LEAVE A REPLY

Please enter your comment!
Please enter your name here