ਪੰਜਾਬ-ਹਰਿਆਣਾ ਤੇ ਕੇਂਦਰ ਮਿਲ ਕੇ ਲੱਭਣ ਕਿਸਾਨੀ ਮਸਲੇ ਦਾ ਹੱਲ

0
100078
ਪੰਜਾਬ-ਹਰਿਆਣਾ ਤੇ ਕੇਂਦਰ ਮਿਲ ਕੇ ਲੱਭਣ ਕਿਸਾਨੀ ਮਸਲੇ ਦਾ ਹੱਲ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਬੈਂਚ ਨੇ ਮੰਗਲਵਾਰ ਨੂੰ ਕਿਸਾਨਾਂ ਦੇ ਚੱਲ ਰਹੇ ਧਰਨੇ ਨਾਲ ਸਬੰਧਤ ਦੋ ਪਟੀਸ਼ਨਾਂ ‘ਤੇ ਸੁਣਵਾਈ ਕੀਤੀ। ਹਾਈਕੋਰਟ ਨੇ ਆਪਣੇ ਹੁਕਮਾਂ ਵਿੱਚ ਸਰਕਾਰਾਂ ਨੂੰ ਪ੍ਰਦਰਸ਼ਨ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਹੁਕਮ ਜਾਰੀ ਕੀਤੇ ਹਨ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਰੋਕਿਆ ਜਾ ਸਕੇ। ਦਿੱਲੀ ਸਰਕਾਰ ਨੂੰ ਵੀ ਅਜਿਹੇ ਹੀ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਥਿਤੀ ਕਾਬੂ ਵਿੱਚ ਰਹੇ। ਹਾਈਕੋਰਟ ਨੇ ਕਿਹਾ ਹੈ ਕਿ ਕਿਸੇ ਨੂੰ ਵੀ ਇਸ ਪ੍ਰਦਰਸ਼ਨ ਨਾਲ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ।

ਸਾਰੀਆਂ ਧਿਰਾਂ ਨੂੰ ਮਿਲ ਕੇ ਹੱਲ ਲੱਭਣ ਦੇ ਹੁਕਮ

ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਦੌਰਾਨ ਮਸਲੇ ਦੇ ਹੱਲ ਲਈ ਸਾਰੀਆਂ ਧਿਰਾਂ ਨੂੰ ਮਿਲ ਕੇ ਯਤਨ ਕਰਨ ਦਾ ਹੁਕਮ ਜਾਰੀ ਕੀਤੇ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਸਾਨਾਂ ਦੇ ਮਸਲੇ ਦੇ ਹੱਲ ਲਈ ਪੰਜਾਬ, ਹਰਿਆਣਾ ਅਤੇ ਦਿੱਲੀ ਦੀਆਂ ਸਰਕਾਰਾਂ ਦਰਮਿਆਨ ਸਹਿਯੋਗੀ ਯਤਨਾਂ ਦੀ ਸਿਫ਼ਾਰਸ਼ ਕੀਤੀ ਹੈ।

ਹਾਈ ਕੋਰਟ ਨੇ ਮਸਲੇ ਦੇ ਹੱਲ ਲਈ ਸਾਰੀਆਂ ਧਿਰਾਂ ਨੂੰ ਸਾਂਝੀ ਮੀਟਿੰਗ ਕਰਨ ਲਈ ਕਿਹਾ ਹੈ। ਧਰਨੇ ਅਤੇ ਮੁਜ਼ਾਹਰੇ ਦੇ ਮਾਮਲੇ ਦੇ ਸਬੰਧ ਵਿੱਚ ਇਹ ਤਜਵੀਜ਼ ਕੀਤੀ ਗਈ ਹੈ ਕਿ ਇਹ ਨਿਰਧਾਰਤ ਸਥਾਨ ‘ਤੇ ਹੀ ਕੀਤਾ ਜਾਵੇ। ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਹੁਣ 15 ਫਰਵਰੀ ‘ਤੇ ਪਾ ਦਿੱਤੀ ਹੈ ਅਤੇ ਸਰਕਾਰਾਂ ਨੂੰ ਸਟੇਟ ਰਿਪੋਰਟ ਦਾਖਲ ਕਰਨ ਦੇ ਹੁਕਮ ਕੀਤੇ ਹਨ।

 

LEAVE A REPLY

Please enter your comment!
Please enter your name here