ਬਟਾਲਾ ‘ਚ ਵਾਪਰੀ ਘਟਨਾ ਤੋਂ ਬਾਅਦ ਸਰਕਾਰ ਨੇ ਟਰੈਕਟਰਾਂ ਅਤੇ ਖੇਤੀ ਸੰਦਾਂ ਨਾਲ ਸਟੰਟ ਕਰਨ ‘ਤੇ ਲਗਾਈ ਪਾਬੰਦੀ

0
100018
ਬਟਾਲਾ 'ਚ ਵਾਪਰੀ ਘਟਨਾ ਤੋਂ ਬਾਅਦ ਸਰਕਾਰ ਨੇ ਟਰੈਕਟਰਾਂ ਅਤੇ ਖੇਤੀ ਸੰਦਾਂ ਨਾਲ ਸਟੰਟ ਕਰਨ 'ਤੇ ਲਗਾਈ ਪਾਬੰਦੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਬਟਾਲਾ ਵਿੱਚ ਟਰੈਕਟਰ ’ਤੇ ਸਟੰਟ ਕਰਦੇ ਹੋਏ ਆਪਣੀ ਜਾਨ ਗੁਆਉਣ ਵਾਲੇ ਵਿਅਕਤੀ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਮੰਦਭਾਗੀ ਘਟਨਾ ਹੈ ਅਤੇ ਭਵਿੱਖ ਵਿੱਚ ਅਜਿਹੇ ਹਾਦਸਿਆਂ ਤੋਂ ਬਚਣ ਦੀ ਲੋੜ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਸਟੰਟ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਟਰੈਕਟਰ ਨੂੰ ਖੇਤਾਂ ਦਾ ਬਾਦਸ਼ਾਹ ਕਿਹਾ ਜਾਂਦਾ ਹੈ ਸਟੰਟ ਕਰਕੇ ਇਸ ਨੂੰ ਮੌਤ ਦਾ ਦੂਤ ਨਾ ਬਣਾਓ। ਅੱਜ ਕੱਲ੍ਹ ਟਰੈਕਟਰ ਅਤੇ ਹੋਰ ਖੇਤੀ ਸੰਦ ਸਟੰਟ ਦਿਖਾਉਣ ਲਈ ਵਰਤੇ ਜਾ ਰਹੇ ਹਨ।

ਵਰਨਣਯੋਗ ਹੈ ਕਿ ਪੰਜਾਬ ਵਿੱਚ ਹਰ ਸਾਲ ਹੋਣ ਵਾਲੇ ਪੇਂਡੂ ਖੇਡ ਮੁਕਾਬਲਿਆਂ ਦੌਰਾਨ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਦੀ ਵਰਤੋਂ ਕਰਕੇ ਸਟੰਟ ਦਿਖਾਉਣ ਦੀ ਪਰੰਪਰਾ ਲੰਮੇ ਸਮੇਂ ਤੋਂ ਚੱਲੀ ਆ ਰਹੀ ਹੈ। ਕਈ ਵਾਰ ਸਟੰਟ ਕਰਨ ਵਾਲਿਆਂ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਬਟਾਲਾ ਵਿੱਚ ਟਰੈਕਟਰ ’ਤੇ ਸਟੰਟ ਕਰਦੇ ਹੋਏ ਆਪਣੀ ਜਾਨ ਗੁਆਉਣ ਵਾਲੇ ਵਿਅਕਤੀ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।

LEAVE A REPLY

Please enter your comment!
Please enter your name here