ਬਰਨਾਲਾ ‘ਚ AAP ਨੂੰ ਪਛਾਣ ਕੇ ਕਾਂਗਰਸ ਦੇ ਕਾਲਾ ਢਿਲੋਂ ਆਏ ਅੱਗੇ, ਇੱਦਾਂ ਬਣਾਈ ਬੜ੍ਹਤ

0
220
ਬਰਨਾਲਾ 'ਚ AAP ਨੂੰ ਪਛਾਣ ਕੇ ਕਾਂਗਰਸ ਦੇ ਕਾਲਾ ਢਿਲੋਂ ਆਏ ਅੱਗੇ, ਇੱਦਾਂ ਬਣਾਈ ਬੜ੍ਹਤ

ਪੰਜਾਬ ਵਿੱਚ 4 ਵਿਧਾਨ ਸਭਾ ਸੀਟਾਂ ਲਈ ਹੋਈ ਜ਼ਿਮਨੀ ਚੋਣਾਂ ਲਈ ਗਿਣਤੀ ਜਾਰੀ ਹੈ। ਉੱਥੇ ਹੀ ਬਰਨਾਲਾ ਵਿੱਚ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਅੱਗੇ ਚੱਲ ਰਹੀ ਸੀ, ਹੁਣ ਕਾਂਗਰਸ ਦੇ ਕਾਲਾ ਢਿੱਲੋਂ ਨੇ ਆਪ ਦੇ ਖੇਲ ਵਿਗਾੜ ਦਿੱਤਾ ਹੈ। ਦੱਸ ਦਈਏ ਕਿ ਹੁਣ ਕਾਂਗਰਸ ਦੇ ਕਾਲਾ ਢਿੱਲੋਂ ਨੂੰ ਬੜ੍ਹਤ ਮਿਲਦੀ ਨਜ਼ਰ ਆ ਰਹੀ ਹੈ।

ਇਦਾਂ ਚੱਲ ਰਹੇ ਉਤਰਾਅ-ਚੜ੍ਹਾਅ
ਪਹਿਲੇ ਰਾਊਂਡ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ 634 ਵੋਟਾਂ ਨਾਲ ਅੱਗੇ ਚੱਲ ਰਹੇ ਸਨ। ਦੂਜੇ ਰਾਊਂਡ ਵਿਚ ਇਹ ਲੀਡ ਵੱਧ ਕੇ 846 ਵੋਟਾਂ ਦੀ ਹੋ ਗਈ। ਤੀਜੇ ਰਾਊਂਡ ਵਿਚ ਇਹ ਲੀਡ ਘੱਟ ਕੇ 261 ਦੀ ਰਹਿ ਗਈ ਤੇ ਚੌਥੇ ਰਾਊਂਡ ਵਿਚ ਕਾਂਗਰਸੀ ਉਮੀਦਵਾਰ 360 ਵੋਟਾਂ ਨਾਲ ਅੱਗੇ ਚੱਲ ਰਹੇ। ਦੂਜੇ ਰਾਊਂਡ ਤਕ ਹਰਿੰਦਰ ਸਿੰਘ ਧਾਲੀਵਾਲ ਨੂੰ 3844, ਕਾਂਗਰਸੀ ਉਮੀਦਵਾਰ ਕਾਲਾ ਢਿੱਲੋਂ ਨੂੰ 2998, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 2092, ਆਜ਼ਾਦ ਉਮੀਦਵਾਰ ਗੁਰਦੀਪ ਬਾਠ ਨੂੰ 2384 ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਵਿੰਦ ਸਿੰਘ ਨੂੰ 1514 ਵੋਟਾਂ ਪਈਆਂ।

ਚੌਥੇ ਰਾਊਂਡ ਵਿਚ ਕਾਂਗਰਸੀ ਉਮੀਦਵਾਰ ਕਾਲਾ ਢਿੱਲੋਂ ਅੱਗੇ ਨਿਕਲ ਗਏ। ਉਨ੍ਹਾਂ ਨੂੰ 6368, ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਨੂੰ 6008, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 4772 ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਵਿੰਦ ਸਿੰਘ ਨੂੰ 2016 ਵੋਟਾਂ ਪਈਆਂ। ਛੇਵੇਂ ਰਾਊਂਡ ਵਿਚ ਕਾਂਗਰਸੀ ਉਮੀਦਵਾਰ ਕਾਲਾ ਢਿੱਲੋਂ ਨੂੰ 9437, ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਨੂੰ 8249, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 6113, ਆਜ਼ਾਦ ਉਮੀਦਵਾਰ ਗੁਰਦੀਪ ਬਾਠ ਨੂੰ 5805 ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਵਿੰਦ ਸਿੰਘ ਨੂੰ 2884 ਵੋਟਾਂ ਪਈਆਂ।

LEAVE A REPLY

Please enter your comment!
Please enter your name here