ਬਲਵੰਤ ਸਿੰਘ ਰਾਜੋਆਣਾ, ਪਰਮਜੀਤ ਭਿਓਰਾ ਤੇ ਜਗਤਾਰ ਤਾਰਾ ਨੂੰ ਤਿਹਾੜ ਜੇਲ੍ਹ ‘ਚ ਸ਼ਿਫ਼ਟ ਕਰਨ ਦੀ ਮੰਗ

0
100119
ਬਲਵੰਤ ਸਿੰਘ ਰਾਜੋਆਣਾ, ਪਰਮਜੀਤ ਭਿਓਰਾ ਤੇ ਜਗਤਾਰ ਤਾਰਾ ਨੂੰ ਤਿਹਾੜ ਜੇਲ੍ਹ 'ਚ ਸ਼ਿਫ਼ਟ ਕਰਨ ਦੀ ਮੰਗ

ਮੋਹਾਲੀ : ਐਂਟੀ ਟੈਰਰਿਸਟ ਫਰੰਟ ਇੰਡੀਆ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਅਤੇ ਪੰਜਾਬ ਪ੍ਰਧਾਨ ਗੁਰਸ਼ਰਨ ਸਿੰਘ ਬਿੱਟੂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਧਮਕੀ ਦੇਣ ਵਾਲੇ ਪਰਮਜੀਤ ਸਿੰਘ ਭਿਓਰਾ, ਜਗਤਾਰ ਸਿੰਘ ਤਾਰਾ ਅਤੇ ਬਲਵੰਤ ਸਿੰਘ ਰਾਜੋਆਣਾ ਨੂੰ ਪਟਿਆਲਾ ਅਤੇ ਬੁੜੈਲ ਜੇਲ੍ਹ ਤੋਂ ਤਿਹਾੜ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਦਿੱਤਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੰਤਰ ਦਿੱਤਾ ਗਿਆ।

ਐਂਟੀ ਟੈਰਰਿਸਟ ਫਰੰਟ ਇੰਡੀਆ ਦੇ ਕੌਮੀ ਪ੍ਰਧਾਨ ਅਤੇ ਵਿਸ਼ਵ ਹਿੰਦੂ ਤਖ਼ਤ ਦੇ ਮੁਖੀ ਵੀਰੇਸ਼ ਸ਼ਾਂਡਿਲਿਆ ਨੇ ਪੰਜਾਬ ਦੇ ਰਾਜਪਾਲ ਨੂੰ ਦਿੱਤੇ ਮੰਗ ਪੱਤਰ ਵਿੱਚ ਕਿਹਾ ਹੈ ਕਿ ਬੇਅੰਤ ਸਿੰਘ ਦੇ ਕਾਤਲ ਬੱਬਰ ਖਾਲਸਾ ਦੇ ਰਾਜੋਆਣਾ, ਭਿਓਰਾ ਅਤੇ ਤਾਰਾ ਪੰਜਾਬ ਦੀ ਜੇਲ੍ਹ ਵਿੱਚ ਬੰਦ ਹਨ। ਜਿਸ ਕਾਰਨ ਪੰਜਾਬ ਦੀ ਸੁਰੱਖਿਆ ਅਤੇ ਪੰਜਾਬ ਦੀ ਸ਼ਾਂਤੀ ਲਈ ਖਤਰਾ ਹੈ।

ਉਨ੍ਹਾਂ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਰਾਜੋਆਣਾ ਦੀ ਰਿਹਾਈ ਦੀ ਮੰਗ ਉਠਾਈ ਸੀ, ਜਿਸ ‘ਤੇ ਅਮਿਤ ਸ਼ਾਹ ਨੇ ਕਿਹਾ ਕਿ ਅੱਤਵਾਦ ਫੈਲਾਉਣ ਵਾਲਿਆਂ ਨੂੰ ਆਪਣੇ ਕੀਤੇ ਦੀ ਮੁਆਫੀ ਮੰਗਣੀ ਚਾਹੀਦੀ ਹੈ, ਜਿਸ ‘ਤੇ ਪਰਮਜੀਤ ਸਿੰਘ ਭੋਰਾ ਅਤੇ ਬਲਵੰਤ ਸਿੰਘ ਰਾਜੋਆਣਾ ਨੇ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਕਿਹਾ ਕਿ ਬੇਅੰਤ ਸਿੰਘ ਨੂੰ ਮਾਰ ਕੇ ਕੋਈ ਪਾਪ ਨਹੀਂ ਕੀਤਾ।

ਸ਼ਾਂਡਿਲਿਆ ਨੇ ਕਿਹਾ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਇਹ ਜਿਹੜੇ ਦੇਸ਼ ਦੇ ਦੂਜੇ ਸਭ ਤੋਂ ਤਾਕਤਵਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜੇਲ ‘ਚ ਬੈਠ ਕੇ ਚਿੱਠੀਆਂ ਲਿਖ ਕੇ ਧਮਕੀਆਂ ਦੇ ਸਕਦੇ ਹਨ, ਇਨ੍ਹਾਂ ਲਈ ਪੰਜਾਬ ਅਤੇ ਦੇਸ਼ ਦਾ ਮਾਹੌਲ ਖਰਾਬ ਕਰਨਾ ਵੱਡੀ ਗੱਲ ਨਹੀਂ ਹੈ। ਇਸ ਲਈ ਇਹਨਾ ਨੂੰ ਬੁੜੈਲ ਜੇਲ੍ਹ ਅਤੇ ਪਟਿਆਲਾ ਜੇਲ੍ਹ ਤੋਂ ਟ੍ਰਾਂਸਫਰ ਕਰਕੇ ਤਿਹਾੜ ਜੇਲ੍ਹ ਸ਼ਿਫਟ ਕੀਤਾ ਜਾਵੇ।

 

LEAVE A REPLY

Please enter your comment!
Please enter your name here