ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਖੁਲ੍ਹੀ ਬਹਿਸ ਦਾ ਸੱਦਾ ਦਿੱਤਾ ਗਿਆ ਸੀ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਹਿੱਸਾ ਨਹੀਂ ਲਿਆ।
‘ਬਹਿਸ ਦਾ ਮੁੱਦਾ ਕੀ ਰਹੇਗਾ, ਕਿਹੜੇ ਮੁੱਦੇ ‘ਤੇ ਹੋਵੇਗੀ ਕੁਝ ਨਹੀਂ ਦੱਸਿਆ’
ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਚੀਮਾ ਨੇ ਕਿਹਾ ਕਿ ਬਹਿਸ ਦਾ ਮੁੱਦਾ ਕੀ ਰਹੇਗਾ, ਕਿਵੇਂ ਬਹਿਸ ਕਰਵਾਈ ਜਾਵੇਗੀ, ਇਹ ਸਾਰਾ ਕੁਝ ਤਾਂ ਦੱਸਿਆ ਹੀ ਨਹੀਂ ਗਿਆ ਸੀ।
‘ਕਿਸਾਨ ਮਜ਼ਦੂਰ ਆਪਣੀ ਗੱਲ ਰੱਖਣਾ ਚਾਹੁੰਦੇ ਸੀ, ਉਨ੍ਹਾਂ ਨੂੰ ਪਹੁੰਚਣ ਨਹੀਂ ਦਿੱਤਾ’
ਉਨ੍ਹਾਂ ਕਿਹਾ ਕਿ ਪੂਰੇ ਲੁਧਿਆਣਾ ਸ਼ਹਿਰ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਅਤੇ ਜਿਹੜੇ ਕਿਸਾਨ ਅਤੇ ਮਜ਼ਦੂਰ ਆਪਣੀ ਗੱਲ ਰੱਖਣਾ ਚਾਹੁੰਦੇ ਸਨ, ਉਨ੍ਹਾਂ ਨੂੰ ਵੀ ਉੱਥੇ ਨਹੀਂ ਪਹੁੰਚਣ ਦਿੱਤਾ ਗਿਆ। ਦਲਜੀਤ ਚੀਮਾ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਲੁਧਿਆਣਾ ਵਿੱਚ ਗਲਤ ਤੱਥ ਪੇਸ਼ ਕੀਤੇ ਹਨ।
‘ਇਸ ਬਹਿਸ ’ਤੇ ਸਰਕਾਰ ਨੇ ਕਰੋੜਾਂ ਰੁਪਏ ਖਰਚ ਕੀਤੇ’
ਚੀਮਾ ਨੇ ਕਿਹਾ ਕਿ ਲੁਧਿਆਣਾ ਵਿੱਚ ਹੋਈ ਇਸ ਬਹਿਸ ’ਤੇ ਸਰਕਾਰ ਨੇ ਕਰੋੜਾਂ ਰੁਪਏ ਖਰਚ ਕੀਤੇ ਜਿਸ ਵਿੱਚ ਸਿਰਫ਼ ਸਰਕਾਰ ਦਾ ਪੱਖ ਹੀ ਪੇਸ਼ ਕੀਤਾ ਗਿਆ ਕਿਉਂਕਿ ਵਿਰੋਧੀ ਧਿਰ ਨੂੰ ਇਹ ਨਹੀਂ ਦੱਸਿਆ ਗਿਆ ਕਿ ਬਹਿਸ ਕਿਵੇਂ ਚਲਾਉਣੀ ਹੈ, ਕਿਹੜੇ ਮੁੱਦਿਆਂ ’ਤੇ ਚਲਾਉਣੀ ਹੈ ਅਤੇ ਕਿਹੜੇ-ਕਿਹੜੇ ਮਾਪਦੰਡ ਹੋਣਗੇ।