ਭਲਕੇ ਹੋਏਗੀ SGPC ਪ੍ਰਧਾਨਗੀ ਦੀ ਚੋਣ, ਅਕਾਲੀ ਦਲ ਨੇ ਕੀਤਾ ਆਪਣੇ ਉਮੀਦਵਾਰ ਦੀ ਜਿੱਤ ਦਾ ਵੱਡਾ ਦਾਅਵਾ

0
207
ਭਲਕੇ ਹੋਏਗੀ SGPC ਪ੍ਰਧਾਨਗੀ ਦੀ ਚੋਣ, ਅਕਾਲੀ ਦਲ ਨੇ ਕੀਤਾ ਆਪਣੇ ਉਮੀਦਵਾਰ ਦੀ ਜਿੱਤ ਦਾ ਵੱਡਾ ਦਾਅਵਾ
Spread the love

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ (SGPC President Election) ਭਲਕੇ ਹੋਣ ਜਾ ਰਹੀ ਹੈ। ਜਿਸ ਨੂੰ ਲੈ ਕੇ ਮਾਮਲਾ ਕਾਫੀ ਦਿਲਚਸਪ ਹੋਇਆ ਪਿਆ ਹੈ। ਇਸ ਦੌਰਾਨ ਐੱਸਜੀਪੀਸੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਥਨ ਕੀਤਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਾਡੇ ਨਾਲ 110 ਮੈਂਬਰ ਹਨ ਤੇ ਇਸ ਵਾਰ ਵੀ ਹਰਜਿੰਦਰ ਸਿੰਘ ਧਾਮੀ ਹੀ ਪ੍ਰਧਾਨ ਬਣਨਗੇ। ਉਨ੍ਹਾਂ ਕਿਹਾ ਪਿਛਲੀ ਵਾਰ ਨਾਲੋਂ ਵੱਡੀ ਜਿੱਤ ਮਿਲੇਗੀ ਤੇ ਪਿਛਲੇ ਸਾਰੇ ਰਿਕਾਰਡ ਤੋੜਨਗੇ।

ਧਾਮੀ ਨੇ ਸਾਰੀ ਅਕਾਲੀ ਦਲ ਦੀ ਲਿਡਰਸ਼ਿਪ ਦਾ ਧੰਨਵਾਦ ਕੀਤਾ

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਲਕੇ ਹੋਣ ਵਾਲੀ ਐੱਸ. ਜੀ. ਪੀ. ਸੀ. ਚੋਣ ਦੇ ਉਮੀਦਵਾਰ ਐਲਾਨੇ ਜਾਣ ‘ਤੇ ਸਮੁੱਚੀ ਅਕਾਲੀ ਦਲ ਦੀ ਲਿਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਰ ਘੜੀ ‘ਚ ਸਾਰੇ ਮੈਂਬਰ ਸਹਿਬਾਨਾਂ ਨੇ ਸਹਿਯੋਗ ਦਿੱਤਾ ਹੈ। ਜਦੋਂ ਵੀ ਪੰਥ ਦੀ ਗੱਲ ਆਉਂਦੀ ਹੈ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਹੀ ਜੂਝਦੀ ਹੈ। ਉਨ੍ਹਾਂ ਕਿਹਾ ਸਾਰੇ ਪੰਥ ਨੂੰ ਇਕੱਠੇ ਹੋਣ ਦੀ ਜ਼ਰੂਰਤ ਹੈ ਅਤੇ ਬਿਨਾਂ ਕਿਸੇ ਮੰਨਸ਼ਾ ਦੇ ਇਕੱਠੇ ਹੋਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਸਾਲ 2022 ਦੇ ਇਜਲਾਸ ਵਿਚ ਐਡਵੋਕੇਟ ਧਾਮੀ ਨੂੰ 104 ਵੋਟਾਂ ਪ੍ਰਾਪਤ ਹੋਈਆਂ ਸਨ ਜਦਕਿ ਵਿਰੋਧ ਵਿਚ ਖੜੀ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ 45 ਵੋਟਾਂ ਮਿਲੀਆਂ ਸਨ। ਇਸੇ ਤਰ੍ਹਾਂ ਸਾਲ 2023 ਵਿਚ ਐਡਵੋਕੇਟ ਧਾਮੀ ਨੂੰ ਜਿਥੇ 102 ਵੋਟਾਂ ਮਿਲੀਆਂ ਸਨ, ਉਥੇ ਵਿਰੋਧੀ ਧਿਰ ਦੇ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ ਮਹਿਜ 15 ਵੋਟਾਂ ਹੀ ਪ੍ਰਾਪਤ ਹੋਈਆਂ। ਇਸ ਵਾਰ ਉਮੀਦ ਕੀਤੀ ਜਾ ਰਹੀ ਹੈ ਕਿ ਬੀਬੀ ਧੜਾ 50 ਤੋਂ 55 ਦੇ ਕਰੀਬ ਵੋਟਾਂ ਲੈ ਸਕਦਾ ਹੈ ਤੇ ਐਡਵੋਕੇਟ ਧਾਮੀ 85 ਤੋਂ 90 ਦੇ ਆਸਪਾਸ ਤੋਂ ਵੱਧ ਵੋਟਾਂ ਲੈ ਸਕਦੇ ਹਨ। ਦੱਸ ਦਈਏ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਜਨਰਲ ਇਜਲਾਸ ਹੋਏਗਾ।

ਸਿੱਖ ਆਗੂ ਐਡਵੋਕੇਟ ਕਰਮਵੀਰ ਸਿੰਘ ਪੰਨੂ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਇੱਕ ਪੱਤਰ ਭੇਜ ਕੇ ਮੰਗ ਕੀਤੀ ਕਿ ਜਿਹੜੇ ਸ਼੍ਰੋਮਣੀ ਕਮੇਟੀ ਮੈਂਬਰ ਦਾੜ੍ਹੀ ਰੰਗਦੇ ਹਨ, ਉਨ੍ਹਾਂ ਨੂੰ ਵੋਟ ਪਾਉਣ ਤੋਂ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਜੋ ਅੰਮ੍ਰਿਤਧਾਰੀ ਸਿੱਖ ਆਪਣੇ ਕੇਸ ਰੰਗ ਦਾ ਹੈ ਉਹ ਤਨਖਾਹ ਦਾ ਹੱਕਦਾਰ ਹੈ।

 

LEAVE A REPLY

Please enter your comment!
Please enter your name here