ਭਾਜਪਾ ਵਾਲੇ EC ਨੂੰ ਟਵੀਟ ਕਰਕੇ ਵੰਡ ਰਹੇ ਨੇ ਪੈਸੇ, ਪਰ ਸਾਡੇ ‘ਤੇ ਮਾਰੀਆਂ ਜਾ ਰਹੀਆਂ

0
10135
ਭਾਜਪਾ ਵਾਲੇ EC ਨੂੰ ਟਵੀਟ ਕਰਕੇ ਵੰਡ ਰਹੇ ਨੇ ਪੈਸੇ, ਪਰ ਸਾਡੇ 'ਤੇ ਮਾਰੀਆਂ ਜਾ ਰਹੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ (ਕਪੂਰਥਲਾ ਹਾਊਸ) ‘ਤੇ ਛਾਪਾ ਮਾਰਨ ਦਾ ਮਾਮਲਾ ਪੂਰੀ ਤਰ੍ਹਾਂ ਨਾਲ ਗਰਮਾ ਗਿਆ ਹੈ। ਸਭ ਤੋਂ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਇਸ ਨੂੰ ਲੈ ਕੇ ਖ਼ੁਲਾਸਾ ਕੀਤਾ ਸੀ, ਇਸ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਸ ਨੂੰ ਲੈ ਭਾਰਤੀ ਜਨਤਾ ਪਾਰਟੀ ਉੱਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਸੋਸ਼ਲ ਮੀਡੀਆ ਉੱਤੇ ਲਿਖਿਆ, ਅੱਜ ਦਿੱਲੀ ਪੁਲਿਸ ਦੇ ਨਾਲ ਚੋਣ ਕਮਿਸ਼ਨ ਦੀ ਟੀਮ ਦਿੱਲੀ ਵਿੱਚ ਮੇਰੇ ਘਰ ਕਪੂਰਥਲਾ ਹਾਊਸ ਰੇਡ ਕਰਨ ਪਹੁੰਚੀ ਹੈ। ਦਿੱਲੀ ‘ਚ ਬੀਜੇਪੀ ਵਾਲੇ ਸ਼ਰ੍ਹੇਆਮ ਪੈਸੇ ਵੰਡ ਰਹੇ ਨੇ ਪਰ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਨੂੰ ਕੁੱਝ ਵੀ ਨਹੀਂ ਦਿਖ ਰਿਹਾ। ਇਨ੍ਹਾਂ ‘ਤੇ ਕੋਈ ਕਾਰਵਾਈ ਨਹੀਂ ਹੋ ਰਹੀ। ਇੱਕ ਤਰੀਕੇ ਨਾਲ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਇਸ਼ਾਰੇ ‘ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੀ ਹੈ, ਜੋਕਿ ਬਹੁਤ ਹੀ ਨਿੰਦਣਯੋਗ ਹੈ।

ਇਸ ਤੋਂ ਬਾਅਦ ਹੁਣ ਵੀਡੀਓ ਸਾਂਝੀ ਕਰਕੇ ਕਿਹਾ ਇਲੈਕਸ਼ਨ ਕਮਿਸ਼ਨ ਵੱਲੋਂ ਦਿੱਲੀ ਪੁਲਿਸ ਨਾਲ ਰਲ਼ ਕੇ ਦਿੱਲੀ ਸਥਿਤ ਮੁੱਖ ਮੰਤਰੀ ਰਿਹਾਇਸ਼ ‘ਤੇ ਬਿਨਾਂ ਵਜ੍ਹਾ ਤੋਂ ਰੇਡਾਂ ਮਾਰੀਆਂ ਜਾ ਰਹੀਆਂ ਹਨ। ਬੀਜੇਪੀ ਵਾਲੇ ਇਲੈਕਸ਼ਨ ਕਮਿਸ਼ਨ ਨੂੰ ਚੁਣੌਤੀ ਦੇ ਕੇ ਟਵੀਟ ਕਰਕੇ ਪੈਸੇ ਵੰਡਦੇ ਫਿਰਦੇ ਹਨ, ਉਸਨੂੰ ਲੈ ਕੇ ਇਲੈਕਸ਼ਨ ਕਮਿਸ਼ਨ ਅੱਖਾਂ ਮੀਚੀ ਬੈਠਾ ਹੈ। ਝੂਠੇ ਇਲਜ਼ਾਮ ਲਗਾ ਕੇ ਰੇਡਾਂ ਮਾਰਨ ਲਈ ਇਨ੍ਹਾਂ ਨੂੰ ਸਿਰਫ਼ ਆਮ ਆਦਮੀ ਪਾਰਟੀ ਵਾਲੇ ਹੀ ਦਿਸਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਛਾਪੇਮਾਰੀ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਨਵੀਂ ਦਿੱਲੀ ਤੋਂ ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਪੈਸੇ ਵੰਡ ਰਹੇ ਹਨ, ਉਨ੍ਹਾਂ ਨੇ ਇਹ ਵੀ ਟਵੀਟ ਕੀਤਾ ਕਿ ਉਹ ਪੈਸੇ ਵੰਡ ਰਹੇ ਹਨ ਪਰ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਕੁਝ ਗਲਤ ਨਹੀਂ ਕੀਤਾ, ਸਾਨੂੰ ਕੁਝ ਗਲਤ ਕਰਨ ਦੀ ਕੋਈ ਲੋੜ ਨਹੀਂ ਹੈ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ, ਅਸੀਂ ਆਪਣੇ ਪੇਸ਼ੇ ਵਿੱਚ ਕਮਾ ਰਹੇ ਸੀ।

ਜ਼ਿਕਰ ਕਰ ਦਈਏ ਕਿ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਦਾਅਵਾ ਕੀਤਾ ਕਿ ਦਿੱਲੀ ਪੁਲਿਸ ਛਾਪੇਮਾਰੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਇਹ ਦਿਖਾਈ ਨਹੀਂ ਦੇ ਰਿਹਾ ਕਿ ਭਾਜਪਾ ਦੇ ਲੋਕ ਦਿਨ-ਦਿਹਾੜੇ ਪੈਸੇ, ਜੁੱਤੇ ਅਤੇ ਚਾਦਰਾਂ ਵੰਡ ਰਹੇ ਹਨ। ਇਸ ਦੀ ਬਜਾਏ, ਉਹ ਇੱਕ ਚੁਣੇ ਹੋਏ ਮੁੱਖ ਮੰਤਰੀ ਦੇ ਨਿਵਾਸ ‘ਤੇ ਛਾਪਾ ਮਾਰਨ ਲਈ ਪਹੁੰਚ ਜਾਂਦੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ 5 ਫਰਵਰੀ ਨੂੰ ਭਾਜਪਾ ਨੂੰ ਜਵਾਬ ਦੇਣਗੇ।

ਇਸ ਦੌਰਾਨ, ਇੱਕ ਅਧਿਕਾਰੀ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ cVIGIL ਪੋਰਟਲ ਰਾਹੀਂ ਇੱਕ ਸ਼ਿਕਾਇਤ ਮਿਲੀ ਹੈ ਕਿ ਇੱਥੋਂ ਨਕਦੀ ਵੰਡੀ ਜਾ ਰਹੀ ਹੈ। ਇਸੇ ਲਈ ਉਹ ਜਾਂਚ ਲਈ ਆਏ ਹਨ। ਇਸ ਵੇਲੇ ਪੰਜਾਬ ਦੇ ਡੀਆਈਜੀ ਤੋਂ ਅੰਦਰ ਜਾਣ ਦੀ ਇਜਾਜ਼ਤ ਲਈ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਦਿੱਲੀ ਸਥਿਤ ਘਰ ਕਪੂਰਥਲਾ ਹਾਊਸ ਹੈ।

 

LEAVE A REPLY

Please enter your comment!
Please enter your name here