ਭਾਰਤ ਸਰਕਾਰ ਦੀ ਵੱਡੀ ਕਾਰਵਾਈ, ਗੈਂਗਸਟਰ ਗੋਲਡੀ ਬਰਾੜ ਐਲਾਨਿਆ ਅੱਤਵਾਦੀ

0
100040
ਭਾਰਤ ਸਰਕਾਰ ਦੀ ਵੱਡੀ ਕਾਰਵਾਈ, ਗੈਂਗਸਟਰ ਗੋਲਡੀ ਬਰਾੜ ਐਲਾਨਿਆ ਅੱਤਵਾਦੀ

ਭਾਰਤ ਸਰਕਰ ਨੇ ਗੈਂਗਸਟਰ ਗੋਲਡੀ ਬਰਾੜ ਵਿਰੁੱਧ ਵੱਡੀ ਕਾਰਵਾਈ ਕਰ ਦਿੱਤੀ ਹੈ। ਸਰਕਾਰ ਵੱਲੋਂ ਉਸ ਨੂੰ ਯੂਏਪੀਏ ਤਹਿਤ ਅੱਤਵਾਦੀ ਐਲਾਨ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਗੋਲਡੀ ਬਰਾੜ ਪਾਬੰਦੀਸ਼ੁਦਾ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ।

ਐਨਆਈਏ ਨੇ ਹਾਲ ਹੀ ਵਿੱਚ ਗੈਂਗਸਟਰਾਂ ਨਾਲ ਸਬੰਧਤ ਕਈ ਮਾਮਲਿਆਂ ਦੀ ਜਾਂਚ ਕੀਤੀ ਸੀ, ਜਿਸ ਤੋਂ ਬਾਅਦ ਉਹ ਦੇਸ਼ ਵਿੱਚ ਦਹਿਸ਼ਤ ਫੈਲਾਉਣ ਵਾਲੇ 28 ਵੱਡੇ ਅਤੇ ਖੌਫਨਾਕ ਗੈਂਗਸਟਰਾਂ ਤੱਕ ਪਹੁੰਚ ਗਿਆ। ਐਨਆਈਏ ਨੇ ਅਜਿਹੇ ਅਪਰਾਧੀਆਂ ਦੀ ਰਿਪੋਰਟ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੌਂਪੀ ਸੀ। ਇਨ੍ਹਾਂ ਗੈਂਗਸਟਰਾਂ ਵਿੱਚ ਪੰਜਾਬ, ਦਿੱਲੀ, ਹਰਿਆਣਾ, ਰਾਜਸਥਾਨ ਅਤੇ ਹੋਰ ਰਾਜਾਂ ਦੇ ਕਈ ਵੱਡੇ ਬਦਨਾਮ ਅਪਰਾਧੀ ਸ਼ਾਮਲ ਹਨ।

ਰਿਪੋਰਟ ਵਿੱਚ ਦੱਸਿਆ ਗਿਆ ਸੀ ਕਿ ਵਿਦੇਸ਼ਾਂ ਵਿੱਚ ਰਹਿ ਕੇ ਅਜਿਹੇ ਅਪਰਾਧੀ ਭਾਰਤ ਵਿੱਚ ਟਾਰਗੇਟ ਕਿਲਿੰਗ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਅੱਗੇ ਵਧਾ ਰਹੇ ਹਨ। ਇਸ ਤੋਂ ਇਲਾਵਾ ਭਾਰਤ ‘ਚ ਮੌਜੂਦ ਇਨ੍ਹਾਂ ਗੈਂਗਸਟਰਾਂ ਦੇ ਗਰੋਹ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਸਮੇਤ ਹੋਰ ਕਈ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਰਹਿੰਦੇ ਹਨ। ਉਨ੍ਹਾਂ ਗੈਂਗਸਟਰਾਂ ਦੇ ਨਾਵਾਂ ਦੀ ਸੂਚੀ ਭਾਰਤ ਸਰਕਾਰ ਅਧੀਨ ਕੇਂਦਰੀ ਗ੍ਰਹਿ ਮੰਤਰਾਲੇ (MHA) ਵੱਲੋਂ ਤਿਆਰ ਕੀਤੀ ਗਈ ਹੈ।

 

LEAVE A REPLY

Please enter your comment!
Please enter your name here