ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਸਤੰਬਰ ਨੂੰ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 30 ਫੁੱਟ ਉੱਚੇ ਬੁੱਤ ਨੂੰ ਸਮਰਪਿਤ ਕਰਨਗੇ।
ਸ਼ਹੀਦ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ ਦਾ 30 ਫੁੱਟ ਉੱਚਾ ਬੁੱਤ ਗੰਨਮੈਟਲ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਬੁੱਤ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਲਈ ਬਹੁਤ ਅੱਗੇ ਵਧੇਗਾ। ਮਾਨ ਨੇ ਕਿਹਾ ਕਿ ਇਹ ਬੁੱਤ ਸੂਬਾ ਸਰਕਾਰ ਵੱਲੋਂ ਮਹਾਨ ਸ਼ਹੀਦ ਨੂੰ ਇੱਕ ਢੁੱਕਵੀਂ ਸ਼ਰਧਾਂਜਲੀ ਹੋਵੇਗੀ ਅਤੇ ਮਿੱਟੀ ਦੇ ਇਸ ਸੂਰਬੀਰ ਪੁੱਤਰ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਇੱਕ ਉਤਪ੍ਰੇਰਕ ਵਜੋਂ ਕੰਮ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ। ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਮਕਰਨ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਮ ਮਹਾਨ ਰਾਸ਼ਟਰੀ ਨੇਤਾਵਾਂ ਦੇ ਨਾਮ ‘ਤੇ ਰੱਖਣਾ ਸਾਡੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰ ਸਕਦਾ ਹੈ।