ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਨੈਤਿਕ ਜ਼ਿੰਮੇਵਾਰੀ ਲੈਣ ਅਤੇ ਤੁਰੰਤ ਗ੍ਰਹਿ ਮੰਤਰੀ ਵਜੋਂ ਅਸਤੀਫਾ ਦੇਣ।
ਅਕਾਲੀ ਦਲ ਦੇ ਆਗੂ ਨੇ ਇਸ ਗੱਲ ’ਤੇ ਹੈਰਾਨੀ ਪ੍ਰਗਟ ਕੀਤੀ ਕਿ ਅੰਮ੍ਰਿਤਸਰ ਪੁਲਿਸ ਅਤੇ ਇਸਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਪਰੇਸ਼ਨ ਕਵਰ ਅੱਪ ਵਿਚ ਲੱਗੇ ਹਨ ਅਤੇ ਇਸ ਗੱਲ ਦਾ ਖੰਡਨ ਕਰ ਰਹੇ ਹਨ ਕਿ ਅੰਮ੍ਰਿਤਸਰ ਦੇ ਪੁਲਿਸ ਥਾਣਿਆਂ ਵਿਚ ਗ੍ਰਨੇਡ ਧਮਾਕੇ ਹੋਏ ਹਨ।
ਇਸਲਾਮਾਬਾਦ ਪੁਲਿਸ ਥਾਣੇ ਵਿਚ ਵਾਪਰੀ ਤਾਜ਼ਾ ਘਟਨਾ ਦੀ ਗੱਲ ਕਰਦਿਆਂ ਜਿਸ ਨਾਲ ਆਲੇ ਦੁਆਲੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ, ਮਜੀਠੀਆ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਨੇ ਤੁਰੰਤ ਘਟਨਾ ਦਾ ਖੰਡਨ ਕੀਤਾ ਹੈ ਅਤੇ ਪੁਲਿਸ ਥਾਣੇ ਦੀ ਸਫਾਈ ਕਰਵਾ ਕੇ ਇਹ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਕਿ ਕੁਝ ਵੀ ਨਹੀਂ ਵਾਪਰਿਆ। ਉਹਨਾਂ ਕਿਹਾ ਕਿ ਪੁਲਿਸ ਉਹਨਾਂ ਲੋਕਾਂ ਨੂੰ ਡਰਾ ਰਹੀ ਹੈ ਜੋ ਕਹਿ ਰਹੇ ਹਨ ਕਿ ਉਹਨਾਂ ਨੇ ਗ੍ਰਨੇਡ ਹਮਲੇ ਦੀ ਆਵਾਜ਼ ਸੁਣੀ ਤੇ ਇਸਦੀ ਜ਼ਿੰਮੇਵਾਰੀ ਵੀ ਹੁਣ ਲਈ ਗਈ ਹੈ।
ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਪੁਲਿਸ ਥਾਣਿਆਂ ’ਤੇ ਹੋ ਰਹੇ ਇਹਨਾਂ ਹਮਲਿਆਂ ਨੂੰ ਹਮਲੇ ਵਿਚ ਨਹੀਂ ਲੈ ਸਕਦੀ। ਉਹਨਾਂ ਕਿਹਾ ਕਿ ਪਹਿਲਾਂ ਜਦੋਂ ਮਜੀਠਾ ਪੁਲਿਸ ਥਾਣੇ ’ਤੇ ਗ੍ਰਨੇਡ ਹਮਲਾ ਹੋਇਆ ਸੀ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਟਾਇਰ ਫਟਿਆ ਹੈ। ਉਹਨਾਂ ਕਿਹਾ ਕਿ ਹੁਣ ਇਹੀ ਗੱਲ ਇਸਲਾਮਾਬਾਦ ਪੁਲਿਸ ਥਾਣੇ ’ਤੇ ਹੋਏ ਹਮਲੇ ਬਾਰੇ ਵੀ ਇਹੋ ਕੁਝ ਕਿਹਾ ਜਾ ਰਿਹਾ ਹੈ।
ਮਜੀਠੀਆ ਨੇ ਕਿਹਾ ਕਿ ਇਹ ਹਮਲੇ ਸਪਸ਼ਟ ਤੌਰ ’ਤੇ ਇੰਟੈਲੀਜੈਂਸ ਦੀ ਅਸਫਲਤਾ ਦਾ ਨਤੀਜਾ ਹਨ ਤੇ ਮੁੱਖ ਮੰਤਰੀ ਨੂੰ ਇਸਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਲਾਰੰਸ ਬਿਸ਼ਨੋਈ ਵਰਗੇ ਗੈਂਗਸਟਰਾਂ ਨੂੰ ਉਤਸ਼ਾਹਿਤ ਕਰ ਕੇ ਸੂਬੇ ਦੀਆਂ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ।
ਮਜੀਠੀਆ ਨੇ ਕਿਹਾ ਕਿ ਆਪ ਸਰਕਾਰ ਇਹਨਾਂ ਘਟਨਾਵਾਂ ਦਾ ਖੰਡਨ ਨਾ ਕਰੇ। ਉਹਨਾਂ ਕਿਹਾ ਕਿ ਇਹਨਾਂ ਧਮਾਕਿਆਂ ਪਿੱਛੇ ਦੇਸ਼ ਵਿਰੋਧੀ ਤੱਤਾਂ ਨੂੰ ਗ੍ਰਿਫਤਾਰ ਕਰਨ ਦਾ ਯਤਨ ਹੋਣਾ ਚਾਹੀਦਾ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾਈ ਰੱਖਣ ਤੇ ਭਾਈਚਚਾਰਕ ਸਾਂਝ ਨੂੰ ਖ਼ਤਮ ਕਰਨ ਦੇ ਯਤਨਾਂ ਨੂੰ ਅਸਫਲ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ।
Great write ups Regards!
casino en ligne
Information well considered..
casino en ligne
Beneficial advice Thank you!
meilleur casino en ligne
Amazing info. Appreciate it.
meilleur casino en ligne
You actually suggested that adequately!
casino en ligne francais
Truly tons of amazing facts.
casino en ligne
Nicely put. With thanks.
casino en ligne francais
Thank you! Lots of material.
casino en ligne fiable
Thanks! Numerous advice!
casino en ligne
Many thanks, Valuable stuff!
casino en ligne fiable