ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਚਾਲੂ ਕਰਨ ਲਈ ਵਿਚਾਰ ਕਰ ਰਹੀ ਹੈ

0
40041
ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਚਾਲੂ ਕਰਨ ਲਈ ਵਿਚਾਰ ਕਰ ਰਹੀ ਹੈ

 

ਚੰਡੀਗੜ੍ਹ: ਸੂਬਾ ਸਰਕਾਰ ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐਸ.) ਨੂੰ ਵਾਪਸ ਕਰਨ ਬਾਰੇ ਵਿਚਾਰ ਕਰ ਰਹੀ ਹੈ।

ਹੋਰ ਵੇਰਵਿਆਂ ਦਾ ਖੁਲਾਸਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਮੁੱਖ ਸਕੱਤਰ ਨੂੰ ਇਸ ਸਕੀਮ ਨੂੰ ਲਾਗੂ ਕਰਨ ਦੀਆਂ ਸੰਭਾਵਨਾਵਾਂ ਅਤੇ ਰੂਪ-ਰੇਖਾਵਾਂ ਦਾ ਪਤਾ ਲਗਾਉਣ ਲਈ ਕਿਹਾ ਹੈ ਜਿਸ ਨਾਲ ਸੂਬੇ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲਣ ਦੀ ਸੰਭਾਵਨਾ ਹੈ। ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਕੁਝ ਮਹੀਨਿਆਂ ਵਿੱਚ ਮੁਲਾਜ਼ਮ ਪੱਖੀ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਨੀਤੀ ਲਿਆਂਦੀ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵੀ ਸਰਕਾਰ ਵਿੱਚ ਵੱਡੀ ਭਰਤੀ ਮੁਹਿੰਮ ਵਿੱਢੀ ਹੈ ਤਾਂ ਜੋ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਮਿਲ ਸਕਣ ਅਤੇ ਦੂਜੇ ਪਾਸੇ ਸਟਾਫ਼ ਦੀ ਕਮੀ ਨੂੰ ਦੂਰ ਕਰਕੇ ਵਿਭਾਗਾਂ ਦੀ ਕਾਰਗੁਜ਼ਾਰੀ ਨੂੰ ਵਧੀਆ ਬਣਾਇਆ ਜਾ ਸਕੇ।

ਜ਼ਿਕਰਯੋਗ ਹੈ ਕਿ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਸਾਲ 2004 ਵਿੱਚ ਬੰਦ ਕਰ ਦਿੱਤੀ ਗਈ ਸੀ ਅਤੇ ਉਦੋਂ ਤੋਂ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਦਿੱਤੀ ਜਾ ਰਹੀ ਹੈ। ਹਾਲਾਂਕਿ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ।

 

LEAVE A REPLY

Please enter your comment!
Please enter your name here