ਲੁਧਿਆਣਾ ਐਨਕਾਊਂਟਰ ‘ਚ ਮਾਰੇ ਗੈਂਗਸਟਰਾਂ ਦੀ ਹੋਵੇਗੀ ਜਾਂਚ, SIT ਦਾ ਗਠਨ, ਵਪਾਰੀ ਦੀ ਕਾਰ ਵੀ ਹੋਈ ਰਿਕਵਰ

0
100069
ਲੁਧਿਆਣਾ ਐਨਕਾਊਂਟਰ 'ਚ ਮਾਰੇ ਗੈਂਗਸਟਰਾਂ ਦੀ ਹੋਵੇਗੀ ਜਾਂਚ, SIT ਦਾ ਗਠਨ, ਵਪਾਰੀ ਦੀ ਕਾਰ ਵੀ ਹੋਈ ਰਿਕਵਰ

 

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇੱਥੇ ਦੱਸਿਆ ਕਿ ਪਿਛਲੇ ਦਿਨੀਂ ਲੁਧਿਆਣਾ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਦੋਵੇਂ ਗੈਂਗਸਟਰਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਲਈ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਦਿਹਾਤੀ) ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਏਡੀਸੀਪੀ ਇਨਵੈਸਟੀਗੇਸ਼ਨ ਰੁਪਿੰਦਰ ਕੌਰ ਸਰਾਂ, ਏਡੀਸੀਪੀ-2 ਸੋਹੇਲ ਮੀਰ ਅਤੇ ਐਸਐਚਓ ਡੇਹਲੋਂ ਇਸ ਐਸ.ਆਈ.ਟੀ. ਦੇ ਮੈਂਬਰ ਹਨ।

ਸਪੈਸ਼ਲ ਡੀਜੀਪੀ, ਜਿਨ੍ਹਾਂ ਨਾਲ ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਵੀ ਮੌਜੂਦ ਸਨ, ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਜਾਣਕਾਰੀ ਮੁਤਾਬਕ ਦੋਵੇਂ ਗੈਂਗਸਟਰਾਂ ਦੀ ਪਛਾਣ ਸੰਜੀਵ ਕੁਮਾਰ ਉਰਫ਼ ਸੰਜੂ ਬਾਹਮਣ (26) ਅਤੇ ਸ਼ੁਭਮ ਉਰਫ਼ ਗੋਪੀ (26) ਵਜੋਂ ਹੋਈ ਹੈ। ਇਹ ਦੋਵੇਂ ਗੈਂਗਸਟਰ ਲੁਧਿਆਣਾ ਦੇ ਇੱਕ ਸਨਅਤਕਾਰ ’ਤੇ ਗੋਲੀਆਂ ਚਲਾਉਣ ਅਤੇ ਲੁੱਟ-ਖੋਹ ਦੇ ਮਾਮਲੇ ਵਿੱਚ ਲੋੜੀਂਦੇ ਸਨ, ਜਿਨ੍ਹਾਂ ਨੂੰ ਲੁਧਿਆਣਾ ਦੇ ਦੋਰਾਹਾ ਸਥਿਤ ਟਿੱਬਾ ਪੁਲ ਨੇੜੇ ਬੁੱਧਵਾਰ ਸ਼ਾਮ ਨੂੰ ਹੋਏ ਮੁਕਾਬਲੇ ਦੌਰਾਨ ਪੁਲਿਸ ਨੇ ਮਾਰ ਮੁਕਾਇਆ। ਇਨ੍ਹਾਂ ਗੈਂਗਸਟਰਾਂ ਦੇ ਪੰਜ ਸਾਥੀ 26 ਨਵੰਬਰ ਨੂੰ ਲੁਧਿਆਣਾ ਪੁਲਿਸ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਏ ਸਨ।

Special DGP Arpit Shukla reiterates resolve of Punjab Police to eradicate gangsters, anti-social elements and drug smugglers from state
ਮੁਕਾਬਲੇ ਦੌਰਾਨ ਹੋਈ ਦੋ-ਤਰਫ਼ਾ ਗੋਲੀਬਾਰੀ ਦੌਰਾਨ ਏ.ਐਸ.ਆਈ. ਸੁਖਦੀਪ ਸਿੰਘ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ ਸਨ। ਇਸ ਸਬੰਧੀ ਪੁਲਿਸ ਨੇ ਥਾਣਾ ਸਾਹਨੇਵਾਲ ਵਿਖੇ ਇੰਸਪੈਕਟਰ ਕੁਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਆਈਪੀਸੀ ਦੀ ਧਾਰਾ 307, 332, 353 ਅਤੇ 186 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰਬਰ 285 ਦਰਜ ਕੀਤੀ ਹੈ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮਾਰੇ ਗਏ ਦੋਵੇਂ ਗੈਂਗਸਟਰ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ, ਜੋ ਪੰਜਾਬ ਪੁਲਿਸ ਨੂੰ ਅਸਲਾ ਐਕਟ, ਚੋਰੀ/ਡਕੈਤੀ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਕੋਲੋਂ ਲੁਧਿਆਣਾ ਪੁਲਿਸ ਨੇ ਕੀਆ ਸੈਲਟੋਸ ਕਾਰ ਵੀ ਬਰਾਮਦ ਕਰ ਲਈ ਹੈ, ਜੋ ਉਕਤ ਵਿਅਕਤੀਆਂ ਨੇ ਫੈਕਟਰੀ ਮਾਲਕ ਤੋਂ ਖੋਹੀ ਸੀ।

2 gangsters shot dead in Doraha encounter - Hindustan Times

LEAVE A REPLY

Please enter your comment!
Please enter your name here