ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਜਤਿੰਦਰ ਕੁਮਾਰ, ਜੂਨੀਅਰ ਇੰਜੀਨੀਅਰ, ਇੰਜੀਨੀਅਰਿੰਗ ਸ਼ਾਖਾ-ਕਮ-ਬਿਲਡਿੰਗ ਇੰਸਪੈਕਟਰ, ਨਗਰ ਨਿਗਮ ਪਠਾਨਕੋਟ, ਵਾਧੂ ਚਾਰਜ ਐੱਮ.ਸੀ. ਬਟਾਲਾ ਨੂੰ ਮੰਗਣ ਅਤੇ ਸਵੀਕਾਰ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇੱਕ ਲੱਖ ਰੁਪਏ ਦੀ ਰਿਸ਼ਵਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਰਸ਼ਪਾਲ ਸਿੰਘ ਵਾਸੀ ਪਿੰਡ ਭੋਰਲੀ ਕਲਾਂ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਜੇ.ਈ ਨੇ ਕਥਿਤ ਦੋਸ਼ੀ ਵੱਲੋਂ ਪੜਤਾਲ ਕੀਤੀ ਜਾ ਰਹੀ ਗੈਰ-ਕਾਨੂੰਨੀ ਕਲੋਨੀ ਦੇ ਹਿੱਸੇ ਵਜੋਂ ਸ਼ਿਕਾਇਤ ਦੀ ਵਾਹੀਯੋਗ ਜ਼ਮੀਨ ਦੀ ਰਿਪੋਰਟ ਨਾ ਦੇਣ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 100,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।