ਵਿਜੀਲੈਂਸ ਬਿਊਰੋ ਨੇ ਜੇ.ਈ.ਪੀ.ਐਸ.ਪੀ.ਸੀ.ਐਲ. ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

0
80
ਵਿਜੀਲੈਂਸ ਬਿਊਰੋ ਨੇ ਜੇ.ਈ.ਪੀ.ਐਸ.ਪੀ.ਸੀ.ਐਲ. ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
Spread the love

 

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਸਬ ਡਵੀਜ਼ਨ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਰਵਿੰਦਰ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਸਠਿਆਲੀ ਦੇ ਵਸਨੀਕ ਸਰੂਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸ ਨੇ ਆਪਣੇ ਘਰ ਦੇ ਨੇੜੇ ਪਾਈਪ ਫੈਕਟਰੀ ਬਣਾਈ ਹੋਈ ਹੈ ਪਰ ਕਥਿਤ ਦੋਸ਼ੀ ਨੇ ਕਮਰਸ਼ੀਅਲ ਬਿਜਲੀ ਮੀਟਰ ਲਗਾਉਣ ਬਦਲੇ 30,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।

LEAVE A REPLY

Please enter your comment!
Please enter your name here