ਵਿਜੀਲੈਂਸ ਬਿਊਰੋ ਨੇ ਪੰਚਾਇਤ ਅਫਸਰ ਨੂੰ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

0
86
ਵਿਜੀਲੈਂਸ ਬਿਊਰੋ ਨੇ ਪੰਚਾਇਤ ਅਫਸਰ ਨੂੰ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
Spread the love

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੰਚਾਇਤ ਅਫਸਰ-ਕਮ ਪ੍ਰਸ਼ਾਸਕ ਬਲਾਕ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਤਾਇਨਾਤ ਗੁਰਿੰਦਰ ਸਿੰਘ ਗਰੋਵਰ ਨੂੰ 24,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਪਿੰਡ ਮਾਹਣੀਆਂ ਕੋਹਾੜਾ ਵਾਸੀ ਜੋਗਿੰਦਰ ਸਿੰਘ, ਕੱਥੂਨੰਗਲ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਸਾਲ 2019-2024 ਤੱਕ ਪਿੰਡ ਮਾਹਣੀਆਂ ਕੋਹਾੜਾ ਦਾ ਸਰਪੰਚ ਸੀ ਅਤੇ ਕੇਂਦਰ ਅਤੇ ਰਾਜ ਸਰਕਾਰਾਂ ਤੋਂ ਵਿਕਾਸ ਗ੍ਰਾਂਟਾਂ ਪ੍ਰਾਪਤ ਹੋਈਆਂ ਸਨ। ਮੁਲਜ਼ਮ ਨੇ ਉਸ ਦੇ ਖਾਤੇ ਵਿੱਚ ਕੁੱਲ 1,27,800 ਰੁਪਏ ਟਰਾਂਸਫਰ ਕੀਤੇ ਸਨ ਅਤੇ ਬਾਅਦ ਵਿੱਚ ਇਸ ਨੂੰ ਨਕਦ ਵਿੱਚ ਇਕੱਠਾ ਕੀਤਾ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਹੁਣ ਪੰਚਾਇਤ ਅਫ਼ਸਰ ਵੱਲੋਂ ਉਕਤ ਵਿਕਾਸ ਫੰਡਾਂ ਵਿੱਚੋਂ 12,50000 ਰੁਪਏ ਦੇ ਯੂਜ਼ਰ ਸਰਟੀਫਿਕੇਟ (ਯੂਸੀ) ਜਾਰੀ ਕਰਨ ਬਦਲੇ 2 ਫੀਸਦੀ ਦੀ ਰਿਸ਼ਵਤ 24,000 ਰੁਪਏ ਦੀ ਮੰਗ ਕੀਤੀ ਜਾ ਰਹੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 24,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

LEAVE A REPLY

Please enter your comment!
Please enter your name here