ਵਿਜੀਲੈਂਸ ਬਿਊਰੋ ਨੇ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ASI ਖਿਲਾਫ ਮਾਮਲਾ ਦਰਜ ਕੀਤਾ ਹੈ

0
242

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੋਹਾਲੀ ਜ਼ਿਲ੍ਹੇ ਦੇ ਥਾਣਾ ਸਦਰ ਖਰੜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਕਰਮਵੀਰ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਰੁਪਏ ਦੀ ਰਿਸ਼ਵਤ 15000 ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਅਧਿਕਾਰੀ ਖਿਲਾਫ਼ ਇਹ ਮਾਮਲਾ ਮਲੋਆ ਕਲੋਨੀ, ਚੰਡੀਗੜ੍ਹ ਦੇ ਵਸਨੀਕ ਸੁਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏਐਸਆਈ ਨੇ ਥਾਣਾ ਸਦਰ ਖਰੜ ਵਿਖੇ ਦਰਜ ਇੱਕ ਕੇਸ ਵਿੱਚ ਉਸਦੇ ਰਿਸ਼ਤੇਦਾਰਾਂ ਦੀ ਜ਼ਮਾਨਤ ਕਰਵਾਉਣ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ 15000 ਰੁਪਏ ਦੀ ਰਿਸ਼ਵਤ ਲੈਣ ਦੇ ਲਾਏ ਗਏ ਦੋਸ਼ ਸਹੀ ਪਾਏ ਗਏ ਹਨ। ਇਸ ਰਿਪੋਰਟ ਦੇ ਆਧਾਰ ‘ਤੇ ਉਕਤ ਪੁਲਿਸ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤੇ ਪੰਜਾਬ ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here