ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਕਾਲਜਾਂ ਨੂੰ ਮਜ਼ਬੂਤ ​​ਕੀਤਾ ਜਾਵੇਗਾ

0
60025
ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਕਾਲਜਾਂ ਨੂੰ ਮਜ਼ਬੂਤ ​​ਕੀਤਾ ਜਾਵੇਗਾ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਉਚੇਰੀ ਸਿੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਕਾਲਜਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕੀਤਾ ਜਾ ਰਿਹਾ ਹੈ। ਇਹ ਗੱਲ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਮਗਸੀਪਾ ਵਿਖੇ ਰਾਜ ਦੇ ਸਮੂਹ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਦੌਰਾਨ ਕਹੀ।

ਮੀਤ ਹੇਅਰ ਨੇ ਉਦਯੋਗਿਕ ਖੇਤਰ ਦੀ ਮੰਗ ਅਨੁਸਾਰ ਸਰਕਾਰੀ ਕਾਲਜਾਂ ਵਿੱਚ ਨਵੇਂ ਕੋਰਸ ਸ਼ੁਰੂ ਕਰਨ ‘ਤੇ ਜ਼ੋਰ ਦਿੱਤਾ ਅਤੇ ਇਸ ਲਈ ਰੁਜ਼ਗਾਰ ਮੁਖੀ ਸਿੱਖਿਆ ‘ਤੇ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਨਵੇਂ ਖੁੱਲ੍ਹੇ ਕਾਲਜਾਂ ਦਾ ਜਾਇਜ਼ਾ ਲੈਂਦੇ ਹੋਏ ਵਿਦਿਆਰਥੀਆਂ ਦੀ ਗਿਣਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਅਗਲੇ ਸੈਸ਼ਨ ਵਿੱਚ ਸਰਕਾਰੀ ਕਾਲਜਾਂ ਵਿੱਚ ਦਾਖ਼ਲੇ ਵਧਾਉਣ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਮੰਤਰੀ ਨੇ ਕਿਹਾ ਕਿ ਇਸ ਅਕਾਦਮਿਕ ਸੈਸ਼ਨ 2022-23 ਵਿੱਚ ਪਿਛਲੇ ਸੈਸ਼ਨ 2021-22 ਦੇ ਮੁਕਾਬਲੇ ਦਾਖਲਿਆਂ ਵਿੱਚ ਵਾਧਾ ਹੋਇਆ ਹੈ।

ਮੰਤਰੀ ਨੇ ਕਾਲਜਾਂ ਦੇ ਪਿ੍ੰਸੀਪਲਾਂ ਪਾਸੋਂ ਦਰਪੇਸ਼ ਸਮੱਸਿਆਵਾਂ ਵੀ ਸੁਣੀਆਂ। ਇਸ ਤੋਂ ਇਲਾਵਾ ਉਚੇਰੀ ਸਿੱਖਿਆ ਵਿੱਚ ਸੁਧਾਰ ਲਈ ਫੀਡਬੈਕ ਵੀ ਲਿਆ ਗਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਮੀਟਿੰਗਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਇਸ ਮੌਕੇ ਪ੍ਰਿੰਸੀਪਲਾਂ ਦੇ ਨੁਮਾਇੰਦਿਆਂ ਨੇ ਯੂਨੀਵਰਸਿਟੀ-ਕਾਲਜ ਦੇ ਅਧਿਆਪਕਾਂ ਨੂੰ ਯੂ.ਜੀ.ਸੀ ਪੇ-ਕਮਿਸ਼ਨ ਦੇਣ ਲਈ ਮੰਤਰੀ ਦਾ ਧੰਨਵਾਦ ਕੀਤਾ।

ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਅਤੇ ਡੀ.ਪੀ.ਆਈ (ਕਾਲਜ) ਰਾਜੀਵ ਗੁਪਤਾ ਨੇ ਵਿਕਾਸ ਸਕੀਮਾਂ ਦੀ ਕਾਰਜ ਯੋਜਨਾ ਬਾਰੇ ਚਰਚਾ ਕੀਤੀ। ਉਨ੍ਹਾਂ ਕਾਲਜਾਂ ਦੀਆਂ ਬੁਨਿਆਦੀ ਢਾਂਚੇ ਦੀਆਂ ਲੋੜਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ।

LEAVE A REPLY

Please enter your comment!
Please enter your name here