ਮੋਹਾਲੀ: ਵੋਟਰ ਸ਼ਨਾਖਤੀ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਵਿਸ਼ੇਸ਼ ਕੈਂਪ ਐਤਵਾਰ ਨੂੰ ਇੱਥੇ ਲਗਾਇਆ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਅਤੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੋਟਰਾਂ ਨੂੰ ਆਪਣੇ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਅਪੀਲ ਕੀਤੀ। ਇਹ ਵਿਸ਼ੇਸ਼ ਕੈਂਪ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲਗਾਏ ਜਾ ਰਹੇ ਹਨ। ਇਹ ਕੈਂਪ 12 ਫਰਵਰੀ ਨੂੰ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਲਗਾਏ ਜਾਣਗੇ।
ਜੈਨ ਨੇ ਦੱਸਿਆ ਕਿ ਕੈਂਪਾਂ ਦੌਰਾਨ ਬੀ.ਐਲ.ਓਜ਼ ਆਪੋ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਮੌਜੂਦ ਰਹਿਣਗੇ ਅਤੇ ਆਧਾਰ ਕਾਰਡਾਂ ਨੂੰ ਵੋਟਰ ਕਾਰਡਾਂ ਨਾਲ ਲਿੰਕ ਕਰਨ ਲਈ ਫਾਰਮ 6ਬੀ ਇਕੱਤਰ ਕਰਨਗੇ।
ਇਸ ਤੋਂ ਇਲਾਵਾ ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰਾਂ ਨੂੰ ਬੀ.ਐਲ.ਓ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਜ਼ਿਲ੍ਹੇ ਦੇ ਸਮੂਹ ਵੋਟਰਾਂ ਦੇ ਆਧਾਰ ਕਾਰਡ ਵੋਟਰ ਕਾਰਡਾਂ ਨਾਲ ਲਿੰਕ ਕੀਤੇ ਜਾ ਸਕਣ। ਵੋਟਰ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ nvsp.in ਜਾਂ Voterhelpline ਐਪ ‘ਤੇ ਫਾਰਮ ਨੰਬਰ 6 ਭਰ ਸਕਦੇ ਹਨ।