ਸਹਿਕਾਰੀ ਲਹਿਰ ਨੂੰ ਮਜ਼ਬੂਤ ​​ਕਰਨਾ ਸਮੇਂ ਦੀ ਮੁੱਖ ਲੋੜ

0
50041
ਸਹਿਕਾਰੀ ਲਹਿਰ ਨੂੰ ਮਜ਼ਬੂਤ ​​ਕਰਨਾ ਸਮੇਂ ਦੀ ਮੁੱਖ ਲੋੜ

 

ਅੰੰਮਿ੍ਤਸਰ: ਸਹਿਕਾਰੀ ਲਹਿਰ ਜੋ ਸਾਰੇ ਵਰਗਾਂ, ਖਾਸ ਕਰਕੇ ਕਿਸਾਨਾਂ ਦੀ ਰੀੜ੍ਹ ਦੀ ਹੱਡੀ ਵਜੋਂ ਜਾਣੀ ਜਾਂਦੀ ਹੈ, ਨੂੰ ਮਜਬੂਤ ਕਰਨ ਦੀ ਲੋੜ ਹੈ, ਤਾਂ ਜੋ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਤੋਂ ਘੱਟ ਵਿਆਜ ਦਰਾਂ ‘ਤੇ ਕਰਜ਼ਾ ਮਿਲ ਸਕੇ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਬੱਚਤ ਭਵਨ ਵਿਖੇ ਸਹਿਕਾਰੀ ਬੈਂਕ ਦੇ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਵੰਡਣ ਮੌਕੇ ਕੀਤਾ | ਧਾਲੀਵਾਲ ਨੇ ਦੱਸਿਆ ਕਿ ਸਹਿਕਾਰੀ ਬੈਂਕ ਇਸ ਸਾਲ ਆਪਣਾ 100ਵਾਂ ਸਾਲ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਹਿਕਾਰੀ ਬੈਂਕਾਂ ਨੂੰ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਸਾਰੇ ਵਰਗਾਂ ਲਈ ਘੱਟ ਵਿਆਜ ਅਤੇ ਕਰਜ਼ਾ ਸਕੀਮਾਂ ਲਈ ਹੋਰ ਉਪਰਾਲੇ ਕਰਨੇ ਚਾਹੀਦੇ ਹਨ।

ਧਾਲੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਰਕਾਰ ਨੇ ਪਹਿਲੇ ਛੇ ਮਹੀਨਿਆਂ ਵਿੱਚ ਜੋ ਗਾਰੰਟੀ ਲੋਕਾਂ ਨੂੰ ਦਿੱਤੀ ਸੀ। ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਹੈ।

ਧਾਲੀਵਾਲ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸੂਬੇ ਦੇ ਸਾਰੇ ਅਦਾਰਿਆਂ ਵਿੱਚ ਭਰਤੀ ਕੀਤੀ ਜਾ ਰਹੀ ਹੈ ਅਤੇ ਸਾਰੀ ਭਰਤੀ ਨਿਰਪੱਖ ਢੰਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ਦੀ ਨੀਤੀ ‘ਤੇ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਅਸੀਂ ਨਹੀਂ ਬਲਕਿ ਸਾਡਾ ਕੰਮ ਹੈ ਜੋ ਬੋਲਦਾ ਹੈ ਕਿ ਅਸੀਂ 200 ਤੋਂ ਵੱਧ ਭ੍ਰਿਸ਼ਟ ਲੋਕਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਹੈ, ਗੈਂਗਸਟਰ ਵਿਰੋਧੀ ਟਾਸਕ ਫੋਰਸ, ਵੀਹ ਹਜ਼ਾਰ ਨੌਕਰੀਆਂ ਦਿੱਤੀਆਂ ਹਨ, ਸ਼ਹੀਦਾਂ ਦੇ ਪਰਿਵਾਰਾਂ ਨੂੰ ਸਿਰਫ਼ 6 ਮਹੀਨਿਆਂ ਵਿੱਚ ਇੱਕ ਕਰੋੜ ਰੁਪਏ ਦੀ ਸਹਾਇਤਾ ਦਿੱਤੀ ਹੈ।

ਇਸ ਮੌਕੇ ਬੈਂਕ ਦੀ ਕਰਮਚਾਰੀ ਯੂਨੀਅਨ ਨੇ ਬੈਂਕ ਦੇ ਮੁਲਾਜ਼ਮਾਂ ਨੂੰ ਛੇਵਾਂ ਪੇ ਕਮਿਸ਼ਨ ਲਾਗੂ ਕਰਨ ਲਈ ਮੰਗ ਪੱਤਰ ਦਿੱਤਾ।

ਇਸ ਮੌਕੇ ਬੈਂਕ ਦੇ ਡਿਪਟੀ ਰਜਿਸਟਰਾਰ ਭੁਪਿੰਦਰ ਸਿੰਘ ਨੇ ਬੈਂਕ ਦੀ ਮੌਜੂਦਾ ਸਥਿਤੀ ਅਤੇ ਰਿਕਵਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਮੌਕੇ ਵਿਧਾਇਕ ਮੈਡਮ ਜੀਵਨਜੋਤ ਕੌਰ, ਬੈਂਕ ਦੇ ਚੇਅਰਮੈਨ ਅਰਿੰਦਰਬੀਰ ਸਿੰਘ ਆਹਲੂਵਾਲੀਆ, ਮੈਨੇਜਿੰਗ ਡਾਇਰੈਕਟਰ ਅਮਨਪ੍ਰੀਤ ਸਿੰਘ ਬਰਾੜ, ਜ਼ਿਲ੍ਹਾ ਮੈਨੇਜਰ ਰਜਿੰਦਰ ਸਿੰਘ ਢਿੱਲੋਂ, ਡਾਇਰੈਕਟਰ ਭੁਪਿੰਦਰ ਸਿੰਘ, ਜਗਤਾਰ ਸਿੰਘ ਤਿੰਮੋਵਾਲ, ਸੁਖਵੰਤ ਸਿੰਘ, ਸ. ਬੈਂਕ ਯੂਨੀਅਨ ਦੇ ਪ੍ਰਧਾਨ ਸ: ਹਰਪਾਲ ਸਿੰਘ, ਜਨਰਲ ਸਕੱਤਰ ਸ: ਹਰਜਿੰਦਰ ਸਿੰਘ ਬਾਜਵਾ, ਅਮਨਪ੍ਰੀਤ ਸਿੰਘ, ਸਤਿੰਦਰ ਸਿੰਘ ਵਾਲੀਆ, ਸੰਦੀਪ ਪਾਲ, ਚਰਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਸਰਕਾਰੀ ਬੈਂਕ ਕਰਮਚਾਰੀ ਹਾਜ਼ਰ ਸਨ |

LEAVE A REPLY

Please enter your comment!
Please enter your name here