ਭਾਰਤ ਪਾਕਿ ਕੌਮਾਂਤਰੀ ਸਰਹੱਦ ਨੇੜੇ ਸਥਿਤ ਪਿੰਡ ਸ਼ਹੂਰ ਖੁਰਦ ਦੇ ਇਕ ਨੌਜਵਾਨ ਦੀ ਕਲਾਨੌਰ ਦੇ ਬਾਹਰਵਾਰ ਗੋਲੀਆਂ ਮਾਰਨ ਦੀ ਖ਼ਬਰ ਹੈ, ਜਿਸ ਨੂੰ ਮੁੱਢਲੀ ਸਹਾਇਤਾ ਲਈ ਕਲਾਨੌਰ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਦ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਜਾਣਕਾਰੀ ਅਨੁਸਾਰ 35 ਸਾਲਾਂ ਨੌਜਵਾਨ ਨਿਰਮਲ ਸਿੰਘ ਆਪਣੇ ਪਿੰਡ ਤੋਂ ਕਲਾਨੌਰ ਨੂੰ ਮੋਪਡ ਰਾਹੀਂ ਆ ਰਿਹਾ ਸੀ ਕਿ ਰਸਤੇ ’ਚ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ।