” ਸ਼ੁਭਕਰਨ ਦੇ ਮਾਮਲੇ ’ਚ ਭਰੋਸੇਯੋਗ ਨਹੀਂ CM ਭਗਵੰਤ ਮਾਨ ਦਾ ਬਿਆਨ, ਕੈਬਨਿਟ ’ਚ ਲਵੋ ਫੈਸਲਾ”

0
100274
" ਸ਼ੁਭਕਰਨ ਦੇ ਮਾਮਲੇ ’ਚ ਭਰੋਸੇਯੋਗ ਨਹੀਂ CM ਭਗਵੰਤ ਮਾਨ ਦਾ ਬਿਆਨ, ਕੈਬਨਿਟ ’ਚ ਲਵੋ ਫੈਸਲਾ"
Spread the love

ਸੁਖਬੀਰ ਸਿੰਘ ਬਾਦਲ CM ਮਾਨ ਦੀ ਨਿੰਦਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ’ਚ ਅੱਜ ਕੋਈ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ’ਤੇ ਭਰੋਸਾ ਨਹੀਂ ਕਰ ਸਕਦਾ ਹੈ। ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ’ਚ ਹਰਿਆਣਾ ਪੁਲਿਸ ਦੀ ਗੋਲੀਬਾਰੀ ਦਾ ਸ਼ਿਕਾਰ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਖੜਨ ਦੀ ਗੱਲ ਆਖੀ ਸੀ। ਜਿਸ ਤੋਂ ਬਾਅਦ ਅਕਾਲੀ ਦਲ ਨੇ ਸੀਐੱਮ ਮਾਨ ਨੂੰ ਘੇਰਿਆ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕਰਦੇ ਹੋਏ ਕਿਹਾ ਕਿ ਕੈਬਨਿਟ ’ਚ ਇਸ ਸਬੰਧੀ ਫੈਸਲਾ ਲਿਆ ਜਾਵੇ। ਜੇਕਰ ਅਜਿਹਾ ਨਹੀਂ ਹੁੰਦਾ ਹੈ ਤਾਂ ਉਨ੍ਹਾਂ ਨੇ ਐਸਜੀਪੀਸੀ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਉਹ ਇਸ ਮਾਮਲੇ ’ਚ ਅੱਗੇ ਆਉਣ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਸੀਐੱਮ ਭਗਵੰਤ ਮਾਨ ’ਤੇ ਪੰਜਾਬ ’ਚ ਕੋਈ ਵੀ ਭਰੋਸਾ ਨਹੀਂ ਕਰ ਸਕਦਾ ਹੈ। ਪੰਜਾਬ ’ਚ ਬੀਤੇ ਦਿਨ ਹਰਿਆਣਾ ਪੁਲਿਸ ਦੀ ਗੋਲੀਬਾਰੀ ਦਾ ਸ਼ਿਕਾਰ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਨੌਕਰੀ ਦੀ ਪੇਸ਼ਕਸ਼ ਅਤੇ ਵਿੱਤੀ ਮਦਦ ਬਾਰੇ ਬਿਆਨ ਦਿੱਤਾ।

ਸ਼੍ਰੋਮਣੀ ਅਕਾਲੀ ਦਲ ਮੰਗ ਕਰਦਾ ਹੈ ਕਿ ਇਸ ਬਾਰੇ ਫੈਸਲਾ ਅੱਜ ਕੈਬਨਿਟ ਮੀਟਿੰਗ ’ਚ ਲਿਆ ਜਾਣਾ ਚਾਹੀਦਾ ਹੈ। ਨਾਲ ਹੀ ਸਰਕਾਰ ਨੂੰ ਪੁਲਿਸ ਅੱਤਿਆਚਾਰ ਤੋਂ ਪ੍ਰਭਾਵਿਤ ਹੋਰ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ। ਪੰਜਾਬ ਦੀ ਧਰਤੀ ’ਤੇ ਪੰਜਾਬ ਦੇ ਕਿਸਾਨਾਂ ’ਤੇ ਇਸ ਤਬਾਹੀ ਨੂੰ ਢਾਹੁਣ ਲਈ ਹਰਿਆਣਾ ਪੁਲਿਸ ਦੀ ਸਹੂਲਤ ਲਈ ਭਗਵੰਤ ਮਾਨ ਨੂੰ ਨੈਤਿਕ ਅਤੇ ਕਾਨੂੰਨੀ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ। ਮੈ ਬੇਨਤੀ ਕਰਦਾ ਹਾਂ ਕਿ ਜੇਕਰ ਪੰਜਾਬ ਕੈਬਨਿਟ ਨੇ ਅੱਜ ਅਜਿਹਾ ਨਾ ਕੀਤਾ ਤਾਂ ਐਸਜੀਪੀਸੀ ਮਦਦ ਲਈ ਅੱਗੇ ਆਉਣ।

ਕਾਬਿਲੇਗੌਰ ਹੈ ਕਿ ਬੀਤੇ ਦਿਨ ਖਨੌਰੀ ਬਾਰਡਰ ’ਤੇ ਇੱਕ ਨੌਜਵਾਨ ਕਿਸਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਅੱਜ 12:00 ਤੋਂ 2:00 ਵਜੇ ਤੱਕ ਸੂਬੇ ਭਰ ਵਿੱਚ ਹਾਈਵੇਅ ਜਾਮ ਕੀਤੇ ਜਾਣਗੇ ਅਤੇ ਫਿਰ ਅਗਲੇ ਦਿਨ ਕਿਸਾਨਾਂ ਦੇ ਸਮਰਥਨ ਵਿੱਚ ਵੱਡਾ ਫੈਸਲਾ ਲਿਆ ਜਾਵੇਗਾ।

 

LEAVE A REPLY

Please enter your comment!
Please enter your name here