ਸ਼੍ਰੋਮਣੀ ਕਮੇਟੀ ਨੂੰ ਮਿਲੇਗਾ ਅੱਜ ਨਵਾਂ ਪ੍ਰਧਾਨ, ਧਾਮੀ ਨੂੰ ਟੱਕਰ ਦੇਣ ਲਈ ਘੁੰਨਸ ਮੈਦਾਨ ‘ਚ

0
100086
ਸ਼੍ਰੋਮਣੀ ਕਮੇਟੀ ਨੂੰ ਮਿਲੇਗਾ ਅੱਜ ਨਵਾਂ ਪ੍ਰਧਾਨ, ਧਾਮੀ ਨੂੰ ਟੱਕਰ ਦੇਣ ਲਈ ਘੁੰਨਸ ਮੈਦਾਨ 'ਚ

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਅੱਜ ਚੋਣ ਹੋਣ ਜਾ ਰਹੀ ਹੈ। ਇਸ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਇਕ ਵਾਰ ਮੁੜ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਹੀ ਉਮੀਦਵਾਰ ਨਾਮਜ਼ਦ ਕੀਤਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਦੋ ਵਾਰ SGPC ਦੇ ਪ੍ਰਧਾਨ ਰਹਿ ਚੁੱਕੇ ਹਨ।

ਦੂਜੇ ਪਾਸੇ ਬਾਦਲ ਦਲ ਦੀਆਂ ਵਿਰੋਧੀ ਪਾਰਟੀਆਂ ਨੇ ਸਾਂਝੇ ਤੌਰ ‘ਤੇ ਸੰਤ ਬਲਵੀਰ ਸਿੰਘ ਘੁੰਨਸ ਨੂੰ ਪ੍ਰਧਾਨ ਦੀ ਚੋਣ ਲਈ ਉਮੀਦਵਾਰ ਐਲਾਨਿਆ ਹੈ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਚਾਰ ਵਾਰ ਪ੍ਰਧਾਨ ਰਹੇ ਬੀਬੀ ਜਗੀਰ ਕੌਰ ਤੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਖ਼ੁਦ ਕੀਤਾ। ਇਸ ਨਾਲ ਹੁਣ ਧਾਮੀ ਤੇ ਸੰਤ ਘੁੰਨਸ ‘ਚ ਸਿੱਧਾ ਮੁਕਾਬਲਾ ਹੋਵੇਗਾ ਤੇ ਪ੍ਰਧਾਨਗੀ ਦੀ ਚੋਣ ਵੋਟਿੰਗ ਰਾਹੀਂ ਹੋਵੇਗੀ।

ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ‘ਚ ਤੇਜਾ ਸਿੰਘ ਸਮੁੰਦਰੀ ਹਾਲ ‘ਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਬੈਠਕ ਹੋਈ। ਇਸ ਬੈਠਕ ‘ਚ ਸਰਬਸੰਮਤੀ ਨਾਲ ਹਰਜਿੰਦਰ ਸਿੰਘ ਧਾਮੀ ਦੀ ਕਮੇਟੀ ਪ੍ਰਧਾਨ ਵਜੋਂ ਉਮੀਦਵਾਰੀ ’ਤੇ ਮੋਹਰ ਲਾਈ ਗਈ। ਇਸ ਦੇ ਨਾਲ ਹੀ ਇਹ ਵੀ ਮਤਾ ਪਾਸ ਕੀਤਾ ਗਿਆ ਕਿ ਜਿੱਤ ਮਗਰੋਂ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦਾ ਪੈਨਲ ਗਠਿਤ ਕਰਨ ਦੇ ਸਾਰੇ ਅਧਿਕਾਰ ਹਰਜਿੰਦਰ ਸਿੰਘ ਧਾਮੀ ਕੋਲ ਹੀ ਹੋਣਗੇ।

ਇਸ ਤੋਂ ਬਾਅਦ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਵੇਂ ਉਨ੍ਹਾਂ ਸਵੇਰੇ ਹੀ ਹਰਜਿੰਦਰ ਸਿੰਘ ਧਾਮੀ ਦਾ ਨਾਂ ਪ੍ਰਧਾਨਗੀ ਲਈ ਐਲਾਨ ਦਿੱਤਾ ਸੀ ਪਰ ਫਿਰ ਵੀ ਕਮੇਟੀ ਮੈਂਬਰਾਂ ਨਾਲ ਬੈਠਕ ‘ਚ ਚਰਚਾ ਕਰਕੇ ਸਰਬ ਸੰਮਤੀ ਬਣਾਈ ਗਈ। ਉਨ੍ਹਾਂ ਕਿਹਾ ਕਿ ਕਮੇਟੀ ਮੈਂਬਰਾਂ ਦੀ ਸਰਬਸੰਮਤੀ ਸੀ ਕਿ ਐਡਵੋਕੇਟ ਧਾਮੀ ਨੇ ਪਿਛਲੇ ਦੋ ਸਾਲਾਂ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਚੰਗੀਆਂ ਸੇਵਾਵਾਂ ਦਿੱਤੀਆਂ ਹਨ। ਇਸ ਲਈ ਇਨ੍ਹਾਂ ਨੂੰ ਤੀਜੀ ਵਾਰ ਵੀ ਉਮੀਦਵਾਰ ਬਣਾਉਣਾ ਚਾਹੀਦਾ ਹੈ।

LEAVE A REPLY

Please enter your comment!
Please enter your name here