ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ 1158 ਅਸਿਸਟੈਂਟ ਪ੍ਰੋਫੈਸਰ ਯੂਨੀਅਨ ਦੇ ਆਗੂਆਂ ਅਤੇ ਪੰਜਾਬ ਦੇ ਅਟਾਰਨੀ ਜਨਰਲ ਗੁਰਮਿੰਦਰ ਸਿੰਘ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਸਬੰਧੀ ਕੇਸ ਜੋ ਇਸ ਵੇਲੇ ਹਾਈ ਕੋਰਟ ਵਿੱਚ ਸੁਣਵਾਈ ਅਧੀਨ ਹੈ, ਦੀ ਪੂਰੀ ਤਨਦੇਹੀ ਨਾਲ ਪੈਰਵੀ ਕੀਤੀ ਜਾਵੇਗੀ।
ਇਹ ਮੀਟਿੰਗ ਮੰਤਰੀ ਬੈਂਸ ਵੱਲੋਂ 1158 ਅਸਿਸਟੈਂਟ ਪ੍ਰੋਫੈਸਰ ਯੂਨੀਅਨ ਵੱਲੋਂ ਹਾਈਕੋਰਟ ਵਿੱਚ ਚੱਲ ਰਹੇ ਭਰਤੀ ਮਾਮਲੇ ਸਬੰਧੀ ਪੰਜਾਬ ਸਰਕਾਰ ਦੇ ਰੁਖ਼ ਨੂੰ ਲੈ ਕੇ ਪ੍ਰਗਟਾਈ ਗਈ ਚਿੰਤਾ ਨੂੰ ਦੂਰ ਕਰਨ ਲਈ ਸੱਦੀ ਗਈ ਸੀ। ਯੂਨੀਅਨ ਆਗੂਆਂ ਨੂੰ ਆਪਣੀਆਂ ਸਾਰੀਆਂ ਸ਼ੰਕਾਵਾਂ ਬਿਆਨ ਕਰਨ ਦਾ ਮੌਕਾ ਦਿੱਤਾ ਗਿਆ।
ਬੈਂਸ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ।
ਸਿੱਖਿਆ ਮੰਤਰੀ ਅਤੇ ਅਟਾਰਨੀ ਜਨਰਲ ਦੋਵਾਂ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਕੇਸ ਨੂੰ ਹਾਈ ਕੋਰਟ ਵਿੱਚ ਦ੍ਰਿੜ ਇਰਾਦੇ ਨਾਲ ਪੇਸ਼ ਕਰੇਗੀ। ਇਸ ਮਾਮਲੇ ਦੀ ਅਗਲੀ ਸੁਣਵਾਈ 3 ਦਸੰਬਰ 2024 ਨੂੰ ਹੋਣੀ ਹੈ।