ਸਿੱਧੂ ਮੂਸੇਵਾਲਾ ਕਤਲ ਕਾਂਡ ‘ਤੇ ਪੰਜਾਬ ਸਰਕਾਰ ਹੀ ਨਹੀਂ ਕੇਂਦਰ ਸਰਕਾਰ ਵੀ ਨਹੀਂ ਦਿਖਾ ਰਹੀ ਗੰਭੀਰਤਾ

0
100027
ਸਿੱਧੂ ਮੂਸੇਵਾਲਾ ਕਤਲ ਕਾਂਡ 'ਤੇ ਪੰਜਾਬ ਸਰਕਾਰ ਹੀ ਨਹੀਂ ਕੇਂਦਰ ਸਰਕਾਰ ਵੀ ਨਹੀਂ ਦਿਖਾ ਰਹੀ ਗੰਭੀਰਤਾ

 

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਹੈ ਕਿ ਮੂਸੇਵਾਲਾ ਕਤਲ ਕਾਂਡ ‘ਤੇ ਕੇਂਦਰ ਸਰਕਾਰ ਵੀ ਗੰਭੀਰ ਨਹੀਂ ਹੈ। ਇੱਥੋਂ ਤੱਕ ਕਿ ਪੰਜਾਬ ਸਰਕਾਰ ਅਤੇ ਉਸਦੀ ਵਿਸ਼ੇਸ਼ ਜਾਂਚ ਟੀਮ (SIT) ਵੀ ਲਾਰੈਂਸ ਬਿਸ਼ਨੋਈ ਵੱਲੋਂ ਜੇਲ੍ਹ ਅੰਦਰੋਂ ਜਾਰੀ ਕੀਤੀ ਗਈ ਵੀਡੀਓ ‘ਤੇ ਕੁੱਝ ਨਹੀਂ ਕਰ ਸਕੀ। ਹੁਣ ਜਦੋਂ ਅਦਾਲਤ ਨੇ ਪੰਜਾਬ ਸਰਕਾਰ ਦੀ ਖਿਚਾਈ ਕੀਤੀ ਹੈ ਤਾਂ ਸਰਕਾਰ ’ਤੇ ਕੁਝ ਅਸਰ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਪੰਜਾਬ ਸਰਕਾਰ ਹੀ ਨਹੀਂ ਕੇਂਦਰ ਸਰਕਾਰ ਵੀ ਗੰਭੀਰਤਾ ਨਹੀਂ ਦਿਖਾ ਰਹੀ। ਲਾਰੈਂਸ ਬਿਸ਼ਨੋਈ ਤੇ ਹੋਰ ਗੈਂਗਸਟਰਾਂ ਨੂੰ ਸੁਰੱਖਿਆ ਦਿੱਤੀ ਜਾ ਰਹੀ ਹੈ।

ਅਧਿਕਾਰੀ ਵੀ ਕੈਦੀਆਂ ਤੋਂ ਲੈਂਦੇ ਹਨ ਪੈਸੇ 

ਤਿਹਾੜ ਜੇਲ੍ਹ ਦੇ ਅਧਿਕਾਰੀ ਵੀ ਕੈਦੀਆਂ ਤੋਂ ਪੈਸੇ ਲੈਂਦੇ ਹਨ। ਇਹੀ ਕਾਰਨ ਹੈ ਕਿ ਲਾਰੈਂਸ ਬਿਸ਼ਨੋਈ ਨੇ ਜੇਲ੍ਹ ‘ਚ ਬੈਠ ਕੇ ਆਸਾਨੀ ਨਾਲ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ। ਬਲਕੌਰ ਸਿੰਘ ਨੇ ਕਿਹਾ, ਇਹ ਕੇਂਦਰ ਅਤੇ ਪੰਜਾਬ ਸਰਕਾਰ ਦੀ ਨਾਕਾਮੀ ਹੈ ਕਿ ਕਤਲ ਤੋਂ ਬਾਅਦ ਵੀ ਲਾਰੈਂਸ ਜੇਲ੍ਹ ਵਿੱਚ ਮੋਬਾਈਲ ਫੋਨ ਦੀ ਵਰਤੋਂ ਕਰਕੇ ਵਧਾਈਆਂ ਕਬੂਲ ਰਿਹਾ ਹੈ। ਹੁਣ ਅਹਿਮਦਾਬਾਦ ਜੇਲ੍ਹ ਵਿੱਚ ਬੰਦ ਲਾਰੇਂਸ ਬਿਸ਼ਨੋਈ ਨੂੰ ਇੱਕ ਸਾਲ ਤੱਕ ਪੇਸ਼ ਨਾ ਹੋਣ ਦੀ ਦਿੱਤੀ ਗਈ ਛੋਟ ਕੇਂਦਰ ਸਰਕਾਰ ਦੀ ਦਰਿਆਦਿਲੀ ਹੈ।

ਮੁੱਖ ਮੰਤਰੀ ਮਾਨ ਕਾਨੂੰਨ ਵਿਵਸਥਾ ਨੂੰ ਲੈ ਕੇ  ਬੋਲ ਰਹੇ ਝੂਠ

ਉਨ੍ਹਾਂ ਕਿਹਾ, ਲਾਰੈਂਸ ਖ਼ਿਲਾਫ਼ ਗੁਜਰਾਤ ਵਿੱਚ ਕੋਈ ਵੱਡਾ ਕੇਸ ਦਰਜ ਨਹੀਂ ਹੈ। ਉਸ ਖ਼ਿਲਾਫ਼ ਪੰਜਾਬ, ਰਾਜਸਥਾਨ ਅਤੇ ਹੋਰ ਕਈ ਸੂਬਿਆਂ ਵਿੱਚ ਕਈ ਕੇਸ ਦਰਜ ਹਨ ਪਰ ਸਰਕਾਰ ਨੇ ਜਾਣਬੁੱਝ ਕੇ ਉਸ ਨੂੰ ਅਹਿਮਦਾਬਾਦ ਜੇਲ੍ਹ ਵਿੱਚ ਰੱਖਿਆ ਅਤੇ ਸੁਰੱਖਿਆ ਪ੍ਰਦਾਨ ਕੀਤੀ। ਉਨ੍ਹਾਂ ਪੰਜਾਬ ਦੇ ਹਾਲਾਤਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵਤ ਮਾਨ ਕਾਨੂੰਨ ਵਿਵਸਥਾ ਨੂੰ ਲੈ ਕੇ ਝੂਠ ਬੋਲ ਰਹੇ ਹਨ। ਪੰਜਾਬ ਵਿੱਚ ਲਗਾਤਾਰ ਕਤਲ ਹੋ ਰਹੇ ਹਨ। ਫਿਰੌਤੀ ਅਤੇ ਫਿਰੌਤੀ ਮੰਗਣ ਦੇ ਮਾਮਲਿਆਂ ਬਾਰੇ ਕੋਈ ਵੀ ਪਰਿਵਾਰ ਖੁੱਲ੍ਹ ਕੇ ਨਹੀਂ ਬੋਲ ਰਿਹਾ।

LEAVE A REPLY

Please enter your comment!
Please enter your name here