ਸਮਾਰਟ ਸਿਟੀ ਵੱਲ ਵੱਡਾ ਕਦਮ ਚੁੱਕਦਿਆਂ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ 4 ਕਰੋੜ ਰੁਪਏ ਦੀ ਲਾਗਤ ਵਾਲੇ 4 ਐਮ.ਐਲ.ਡੀ. ਸਮਰੱਥਾ ਵਾਲੇ ਐਸ.ਟੀ.ਪੀ. ਦਾ ਉਦਘਾਟਨ ਕੀਤਾ। ਸੁਲਤਾਨਪੁਰ ਲੋਧੀ ਵਿਖੇ 8.5 ਕਰੋੜ
ਅਹੁਦਾ ਸੰਭਾਲਣ ਤੋਂ ਬਾਅਦ ਕਿਸੇ ਵੀ ਵਿਕਾਸ ਪ੍ਰਾਜੈਕਟ ਦਾ ਆਪਣਾ ਪਹਿਲਾ ਉਦਘਾਟਨ ਕਰਨ ਵਾਲੇ ਕੈਬਨਿਟ ਮੰਤਰੀ ਨੇ ਇਸ ਨੂੰ ਵੱਡਾ ਦਿਨ ਕਰਾਰ ਦਿੱਤਾ ਕਿਉਂਕਿ ਉਨ੍ਹਾਂ ਨੂੰ ਪਵਿੱਤਰ ਨਗਰੀ ਵਿਖੇ ਇਸ ਪ੍ਰਾਜੈਕਟ ਨੂੰ ਲੋਕਾਂ ਨੂੰ ਸਮਰਪਿਤ ਕਰਨ ਦਾ ਮੌਕਾ ਮਿਲਿਆ ਹੈ। ਐਸਟੀਪੀ ਨਾ ਸਿਰਫ਼ ਸ਼ਹਿਰ ਦੀ 25000 ਤੋਂ ਵੱਧ ਆਬਾਦੀ ਦੇ ਪਾਣੀ ਦੀ ਰਹਿੰਦ-ਖੂੰਹਦ ਨੂੰ ਟ੍ਰੀਟ ਕਰੇਗਾ, ਬਲਕਿ 55 ਏਕੜ ਵਿੱਚ ਸਿੰਚਾਈ ਲਈ ਵਰਤੇ ਜਾਣ ਵਾਲੇ ਪਾਣੀ ਨੂੰ ਵੀ ਟ੍ਰੀਟ ਕਰੇਗਾ।
ਮੰਤਰੀ ਨੇ ਅਧਿਕਾਰੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ 5 ਨਵੰਬਰ ਤੱਕ ਸ਼ਹਿਰ ਦੀਆਂ ਸੜਕਾਂ ਦੇ ਨਿਰਮਾਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਨਿਰਮਲ ਕੁਟੀਆ ਵਿਖੇ ਮੱਥਾ ਟੇਕਿਆ। ਪੰਜਾਬ ਪੁਲਿਸ ਦੀ ਟੁਕੜੀ ਨੇ ਕੈਬਨਿਟ ਮੰਤਰੀ ਨੂੰ ਗਾਰਡ ਆਫ਼ ਆਨਰ ਵੀ ਦਿੱਤਾ।