ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅੱਜ ਗ੍ਰੰਥੀ ਸਿੰਘ ’ਤੇ ਹਮਲੇ ਅਤੇ ਬੇਅਦਬੀ ਦੀ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ

0
100042
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅੱਜ ਗ੍ਰੰਥੀ ਸਿੰਘ ’ਤੇ ਹਮਲੇ ਅਤੇ ਬੇਅਦਬੀ ਦੀ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਮੁਹਾਲੀ ਨੇੜਲੇ ਪਿੰਡ ਸਿੱਲ ਵਿੱਚ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਾਬੇ ’ਤੇ ਬੈਠੇ ਗ੍ਰੰਥੀ ਸਿੰਘ ’ਤੇ ਹਮਲੇ ਅਤੇ ਬੇਅਦਬੀ ਦੀ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ।

ਇਕ ਬਿਆਨ ਵਿਚ ਜਥੇਦਾਰ ਨੇ ਕਿਹਾ ਕਿ ਸਰਕਾਰ ਤੋਂ ਸਿਰਫ ਆਸ ਰੱਖਣ ਦੀ ਬਜਾਏ ਪਿੰਡਾਂ, ਕਸਬਿਆਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੂੰ ਖੁਦ ਗੁਰੂ-ਘਰਾਂ ਦੀ ਸੇਵਾ ਸੰਭਾਲ ਕਰਨੀ ਚਾਹੀਦੀ ਹੈ। ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਦੀ ਸੇਵਾ ਕਰਨ ਵਾਲੇ ਗ੍ਰੰਥੀ ਸਿੰਘਾਂ ਨੂੰ ਵੀ ਹਥਿਆਰਬੰਦ ਹੋ ਕੇ ਸਾਵਧਾਨੀ ਨਾਲ ਪਹਿਰਾ ਦੇਣ ਦੀ ਲੋੜ ਹੈ।

ਉਨ੍ਹਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ ਪਿੰਡਾਂ ਦੀਆਂ ਗੁਰਦੁਆਰਾ ਕਮੇਟੀਆਂ ਵੀ ਬੇਅਦਬੀ ਦੀਆਂ ਘਟਨਾਵਾਂ ਲਈ ਆਪਣੀ ਜ਼ਿੰਮੇਵਾਰੀ ਤੋਂ ਮੁਕਤ ਨਹੀਂ ਹੋ ਸਕਦੀਆਂ।

LEAVE A REPLY

Please enter your comment!
Please enter your name here