ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਕੱਢਿਆ ਗਿਆ ਅਲੌਕਿਕ ਨਗਰ ਕੀਰਤਨ, ਹੈਲੀਕਾਪਟਰ

0
100006
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਕੱਢਿਆ ਗਿਆ ਅਲੌਕਿਕ ਨਗਰ ਕੀਰਤਨ, ਹੈਲੀਕਾਪਟਰ

 

ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਇੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕੱਢਿਆ ਗਿਆ। ਇਹ ਨਗਰ ਕੀਰਤਨ ਗੁਰੂ ਨਗਰੀ ਅੰਮ੍ਰਿਤਸਰ ਦੀ ਚਾਰਦੀਵਾਰੀ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਹਰਿਮੰਦਰ ਸਾਹਿਬ ਵਿੱਚ ਆ ਕੇ ਸੰਪੰਨ ਹੋਏਗਾ ਰਸਤੇ ਵਿੱਚ ਨਗਰ ਕੀਰਤਨ ਨੂੰ ਸਮੂਹ ਸੰਗਤਾਂ ਦੇ ਵਿਸ਼ਾਲ ਨੇ ਸਵਾਗਤ ਕੀਤਾ ਤੇ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਵੀ ਕੀਤੀ।

ਸਿੱਖਾਂ ਦੇ ਚੌਥੇ ਗੁਰੂ ਸਾਹਿਬ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਦੇ ਨਾਲ ਅੱਜ ਮਨਾਇਆ ਜਾ ਰਿਹਾ ਹੈ ਜਿੱਥੇ ਸ਼੍ਰੋਮਣੀ ਕਮੇਟੀ ਵੱਲੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਦੇ ਹੇਠ ਇਹ ਨਗਰ ਕੀਰਤਨ ਗੁਰੂ ਨਗਰੀ ਅੰਮ੍ਰਿਤਸਰ ਦੀ ਸ਼ਹਿਰ ਦੀ ਚਾਰਦੀਵਾਰੀ ਵਿੱਚੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਆ ਕੇ ਸੰਪੰਨ ਹੋਇਆ । ਹਜ਼ਾਰਾਂ ਦੀ ਸੰਖਿਆ ‘ਚ ਸ਼ਰਧਾਲੂਆਂ ਨੇ ਜਗ੍ਹਾ ਜਗ੍ਹਾ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਫੁੱਲਾਂ ਦੀ ਵਰਖਾ ਕੀਤੀ।

ਇਸ ਮੌਕੇ ਸ਼ਰਧਾਲੂਆਂ ਦਾ ਕਹਿਣਾ ਸੀ ਅੱਜ ਬਹੁਤ ਖੁਸ਼ੀ ਹੈ ਕਿ ਇਸ ਨਗਰ ਕੀਰਤਨ ਜਿਹੀ ਸ਼ਾਮਲ ਹੋਏ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘੂਬੀਰ ਸਿੰਘ ਵੱਲੋਂ ਗੁਰੂ ਸਾਹਿਬ ਦੇ ਪ੍ਰਕਾਸ਼ ਪਰ ਅਤੇ ਸੰਗਤਾਂ ਨੂੰ ਵਧਾਈ ਦਿੱਤੀ ਤੇ ਗੁਰੂ ਸਾਹਿਬ ਜੀ ਦੇ ਰਸਤੇ ਤੇ ਚੱਲਣ ਦਾ ਆਦੇਸ਼ ਦਿੱਤਾ।

ਸ਼ਰਧਾਲੂਆਂ ਦਾ ਕਹਿਣਾ ਹੈ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ ਕਿ ਜਿਹੜੇ ਅੱਜ ਅਸੀਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦਾ ਸਾਨੂੰ ਮੌਕਾ ਮਿਲਿਆ ਹੈ। ਜਿਸ ਕਰਕੇ ਅਸੀਂ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਦੇ ਹਾਂ। ਸ੍ਰੀ ਅਕਾਲ ਤਖਤ ਸਾਹਿਬ ਦੇ ਐਡੀਸ਼ਨਲ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪਰਵ ‘ਤੇ ਮੌਕੇ ਤੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਆਰੰਭ ਹੋਇਆ ਹੈ। ਜੋ ਵੱਖ-ਵੱਖ ਬਜ਼ਾਰ ਅਤੇ ਇਲਾਕਿਆਂ ‘ਚ ਹੁਦਾ ਹੋਇਆ ਮੁੜ ਸ੍ਰੀ ਅਕਾਲ ਤਖਤ ਤੇ ਆ ਕੇ ਸੰਪੰਨ ਹੋਏਗਾ। ਪਰ ਸਾਨੂੰ ਗੁਰੂ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਹੈ ਇਸ ਮੌਕੇ ਸੰਗਤਾਂ ਗੁਰੂ ਘਰ ਵਿੱਚ ਮੱਥਾ ਟੇਕਣ ਲਈ ਪਹੁੰਚ ਰਹੀਆਂ ਹਨ। ਉਸ ਦਿਨ ਗੁਰੂ ਮਹਾਰਾਜ ਦੇ ਜਲੋ ਸਾਹਿਬ ਸਜਾਏ ਜਾਣਗੇ ਤੇ ਰਾਤ ਨੂੰ ਦੀਪ ਮਾਲਾ ਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ।

ਉਹਨਾਂ ਵੱਲੋਂ ਅੱਜ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਇਸ ਪਾਵਨ ਨੂੰ ਦਿਹਾੜੇ ਦੀ ਲੱਖ ਲੱਖ ਵਧਾਈ ਦਿੱਤੀ। ਇਸ ਮੌਕੇ ਧਾਰਮਿਕ ਸਿੱਖ ਜਥੇਬੰਦੀਆਂ ਨਿਹੰਗ ਸਿੰਘ ਜਥੇਬੰਦੀਆਂ ਤੇ ਸਕੂਲੀ ਬੱਚਿਆਂ ਵੱਲੋਂ ਨਗਰ ਕੀਰਤਨ ਵਿੱਚ ਭਾਗ ਲਿਆ ਗਿਆ। ਕੱਲ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸੱਜਣਗੇ ।

LEAVE A REPLY

Please enter your comment!
Please enter your name here