ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਐਕਟ ਚ ਕੀਤੇ ਸੋਧ ਦਾ ਮੁੱਦਾ ਭੱਖਿਆ, ਹੁਣ ਢੀਂਡਸਾ ਨੇ ਸਰਕਾਰ ਅੱਗੇ ਰੱਖੀ ਇਹ ਮੰਗ

0
100163
wnewstv.com ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਐਕਟ ਚ ਕੀਤੇ ਸੋਧ ਦਾ ਮੁੱਦਾ ਭੱਖਿਆ, ਹੁਣ ਢੀਂਡਸਾ ਨੇ ਸਰਕਾਰ ਅੱਗੇ ਰੱਖੀ ਇਹ ਮੰਗ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਐਕਟ 1956 ਵਿਚ ਮਹਾਰਾਸ਼ਟਰ ਸਰਕਾਰ ਵਲੋਂ ਕੀਤੀ ਗਈ ਸੋਧ ਦਾ ਸਖ਼ਤ ਸ਼ਬਦਾਂ ਵਿਚ ਵਿਰੋਧ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਜਿਹਾ ਕਰਕੇ ਮਹਾਰਾਸ਼ਟਰ ਸਰਕਾਰ ਨੇ ਸਿੱਧੇ ਤੌਰ ਤੇ ਸਿੱਖ ਮਾਮਲਿਆਂ ਵਿਚ ਦਖਲਅੰਦਾਜ਼ੀ ਕੀਤੀ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਸੋਧ ਕਰਨ ਤੋਂ ਪਹਿਲਾਂ ਸਿੱਖ ਕੌਮ ਦੀ ਮਿੰਨੀ ਪਾਰਲੀਮੈਂਟ ਕਹੇ ਜਾਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਵਿਦਵਾਨਾਂ ਨਾਲ ਸਲਾਹ  ਮਸ਼ਵਰਾ ਜਰੂਰ ਕਰਨਾ ਚਾਹੀਦਾ ਸੀ।

ਸੁਖਦੇਵ ਸਿੰਘ ਢੀਂਡਸਾ ਨੇ ਮਹਾਰਾਸ਼ਟਰ ਦੀ ਸ਼ਿੰਦੇ ਸਰਕਾਰ ਨੂੰ ਸੋਧ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸੋਧ ਨਾਲ ਗੁਰਦੁਆਰਾ ਬੋਰਡ ਤੇ ਮਹਾਰਾਸ਼ਟਰ ਸਰਕਾਰ ਦਾ ਪੂਰਾ ਕਬਜਾ ਹੋ ਜਾਵੇਗਾ। ਜਿਸ ਦਾ ਸਿੱਖਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਬੋਰਡ ਦੇ ਕੁੱਲ 17 ਮੈਂਬਰਾਂ ਵਿਚੋਂ 12 ਨੂੰ ਸਿੱਧੇ ਤੌਰ ‘ਤੇ ਨਾਮਜ਼ਦ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵਲੋਂ ਭੇਜੇ ਗਏ ਮੈਂਬਰਾਂ ਦੀ ਗਿਣਤੀ ਵੀ 4 ਤੋਂ ਘਟਾ ਕੇ 2 ਕਰ ਦਿੱਤੀ ਗਈ ਹੈ। ਚੀਫ਼ ਖ਼ਾਲਸਾ ਦੀਵਾਨ, ਹਜ਼ੂਰੀ ਸੱਚਖੰਡ ਦੀਵਾਨ ਦੀ ਨਾਮਜ਼ਦਗੀ ਖ਼ਤਮ ਕਰ ਦਿੱਤੀ ਗਈ ਹੈ।

ਇਸੇ ਤਰ੍ਹਾਂ ਬੋਰਡ ਦੇ ਮੈਂਬਰ ਰਹੇ ਦੋ ਸਿੱਖ ਸੰਸਦ ਮੈਂਬਰਾਂ ਨੂੰ ਵੀ ਨਵੀਂ ਸੋਧ ਵਿਚ ਇਸ ਅਧਿਕਾਰ ਤੋਂ ਵਾਂਝਿਆਂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਸੂਬਾ ਸਰਕਾਰ ਸਿੱਖ ਸੰਸਥਾਵਾਂ ਦੀ ਪ੍ਰਬੰਧ ਵਿਵਸਥਾ ਵਿਚ ਸਿੱਧੇ ਤੌਰ ਤੇ ਦਖਲ ਦੇਣਾ ਚਾਹੁੰਦੀ ਹੈ।

 

LEAVE A REPLY

Please enter your comment!
Please enter your name here