ਸੜਕਾਂ ‘ਤੇ ਪੱਥਰਾਂ ਦੇ ਪਹਾੜ, ਪੁਲਿਸ ਦੀਆਂ ਰੋਕਾਂ ਤੋੜਨ ਲਈ ਕਿਸਾਨਾਂ ਨੇ ਬਣਾਏ ਹਾਈਡ੍ਰੌਲਿਕਸ ਟਰੈਕਟਰ

0
100075
ਸੜਕਾਂ 'ਤੇ ਪੱਥਰਾਂ ਦੇ ਪਹਾੜ, ਪੁਲਿਸ ਦੀਆਂ ਰੋਕਾਂ ਤੋੜਨ ਲਈ ਕਿਸਾਨਾਂ ਨੇ ਬਣਾਏ ਹਾਈਡ੍ਰੌਲਿਕਸ ਟਰੈਕਟਰ

ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਦੇ ਦਿੱਲੀ ਮਾਰਚ ਲਈ ਪੂਰੀ ਤਿਆਰੀ ਕਰ ਲਈ ਹੈ। ਐਤਵਾਰ ਸ਼ਾਮ ਤੱਕ ਪੰਜਾਬ ਦੇ ਵੱਡੀ ਗਿਣਤੀ ਕਿਸਾਨ ਹਰਿਆਣਾ ਦੀ ਸਰਹੱਦ ‘ਤੇ ਇਕੱਠੇ ਹੋ ਚੁੱਕੇ ਹਨ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਧੜੇ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਸ ਦੌਰਾਨ ਕਿਸਾਨਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਸ਼ੰਭੂ ਸਰਹੱਦ ਤੋਂ ਬਾਅਦ ਹਰਿਆਣਾ ਪੁਲੀਸ ਤੇ ਪ੍ਰਸ਼ਾਸਨ ਨੇ ਐਤਵਾਰ ਨੂੰ ਅੰਬਾਲਾ-ਚੰਡੀਗੜ੍ਹ ਹਾਈਵੇਅ ’ਤੇ ਝਰਮੜੀ ਸਰਹੱਦ ਨੂੰ ਵੀ ਬੰਦ ਕਰ ਦਿੱਤਾ।

ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਵੀ ਬੀ.ਐਸ.ਐਫ. ਬੁਲਾ ਲਈ ਹੈ। ਇਸ ਤੋਂ ਇਲਾਵਾ 15 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਨ੍ਹਾਂ ਵਿੱਚ ਰੋਹਤਕ, ਸੋਨੀਪਤ, ਝੱਜਰ, ਜੀਂਦ, ਕੁਰੂਕਸ਼ੇਤਰ, ਕੈਥਲ, ਅੰਬਾਲਾ, ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ ਅਤੇ ਪੰਚਕੂਲਾ ਸ਼ਾਮਲ ਹਨ।

ਸੱਤ ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਅਤੇ ਡੱਬਵਾਲੀ ਵਿੱਚ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਵਿੱਚ ਵੀ ਪ੍ਰਸ਼ਾਸਨ ਨੇ ਧਾਰਾ 144 ਲਾਗੂ ਕਰ ਦਿੱਤੀ ਹੈ। ਚੰਡੀਗੜ੍ਹ ਵਿੱਚ ਇਹ ਹੁਕਮ ਅਗਲੇ 60 ਦਿਨਾਂ ਤੱਕ ਜਾਰੀ ਰਹੇਗਾ।

ਇਸ ਦੇ ਨਾਲ ਹੀ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਾਬੰਦੀਆਂ ਹੋਰ ਸਖ਼ਤ ਕਰ ਦਿੱਤੀਆਂ ਗਈਆਂ ਹਨ। ਇਸੇ ਦੌਰਾਨ ਅੱਜ 12 ਫਰਵਰੀ ਨੂੰ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਚੰਡੀਗੜ੍ਹ ਵਿੱਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ ਦਾ ਦੂਜਾ ਦੌਰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ-26 ਚੰਡੀਗੜ੍ਹ ਵਿਖੇ ਸ਼ਾਮ 5 ਵਜੇ ਹੋਵੇਗਾ।

ਕੇਂਦਰ ਸਰਕਾਰ ਦੀ ਤਰਫੋਂ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪਿਊਸ਼ ਗੋਇਲ ਅਤੇ ਨਿਤਿਆਨੰਦ ਰਾਏ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ 10 ਨੁਮਾਇੰਦੇ ਮੀਟਿੰਗ ਵਿੱਚ ਸ਼ਾਮਲ ਹੋਣਗੇ।

ਖੁਫੀਆ ਰਿਪੋਰਟਾਂ ਅਨੁਸਾਰ ਕਿਸਾਨਾਂ ਨੇ ਦਿੱਲੀ ਮਾਰਚ ਲਈ ਵਿਸ਼ੇਸ਼ ਕਿਸਮ ਦੇ ਟਰੈਕਟਰ ਤਿਆਰ ਕੀਤੇ ਹਨ। ਇਹ ਟਰੈਕਟਰ ਹਾਈਡ੍ਰੌਲਿਕਸ ਨਾਲ ਫਿੱਟ ਕੀਤੇ ਗਏ ਹਨ ਜੋ ਬੈਰੀਕੇਡਾਂ ਅਤੇ ਪੱਥਰਾਂ ਨੂੰ ਹਟਾਉਣ ਦੇ ਸਮਰੱਥ ਹਨ। ਪੰਜਾਬ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਦਿੱਲੀ ਦੀਆਂ ਸਰਕਾਰਾਂ ਨੂੰ ਸੁਚੇਤ ਕਰਦਿਆਂ ਏਜੰਸੀਆਂ ਨੇ ਕਿਹਾ ਹੈ ਕਿ ਦਿੱਲੀ ਮਾਰਚ ਤਹਿਤ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਥਾਵਾਂ ਤੋਂ 5000 ਟਰੈਕਟਰਾਂ ਨਾਲ 25 ਹਜ਼ਾਰ ਤੋਂ ਵੱਧ ਕਿਸਾਨ ਇੱਕੋ ਸਮੇਂ ਨਿਕਲਣਗੇ।

LEAVE A REPLY

Please enter your comment!
Please enter your name here