ਪਿੰਡ ਗੁਣੀਆਂ ਮਾਜਰੀ ਦੇ ਨਜ਼ਦੀਕ ਹੋਏ ਸੜਕ ਹਾਦਸੇ ਦੌਰਾਨ ਇੱਕ ਪੰਜਾਬ ਪੁਲਿਸ ਦੇ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਡਿਊਟੀ ਤੋਂ ਬਾਅਦ ਵਾਪਸ ਘਰ ਪਰਤ ਰਿਹਾ ਸੀ ਪੁਲਿਸ ਕਰਮਚਾਰੀ
ਡੀ ਐਸ ਪੀ ਬੱਸੀ ਪਠਾਣਾ ਮੋਹਿਤ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਗੁਰਮੇਲ ਸਿੰਘ ਜੋ ਕਿ ਐੱਮ.ਟੀ.ਬ੍ਰਾਂਚ ਫਤਿਹਗੜ੍ਹ ਸਾਹਿਬ ‘ਚ ਸੀ। 29 ਜੁਲਾਈ ਨੂੰ ਰਾਤ ਦੀ ਡਿਊਟੀ ਤੋਂ ਬਾਅਦ ਬਾਈਕ ‘ਤੇ ਘਰ ਪਰਤ ਰਿਹਾ ਸੀ। ਜਦੋਂ ਉਹ ਪਿੰਡ ਗੁਣੀਆਂ ਮਾਜਰੀ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਹੈ। ਜਿਸ ਕਾਰਨ ਉਸ ਦੀ ਮੌਤ ਹੋ ਗਈ।
ਡਰਾਈਵਰ ਖਿਲਾਫ ਮਾਮਲਾ ਦਰਜ
ਇਸ ਦੌਰਾਨ ਟਰੱਕ ਚਾਲਕ ਟਰੱਕ ਸਮੇਤ ਫਰਾਰ ਹੋ ਗਿਆ। ਪੁਲਿਸ ਨੇ ਅਣਪਛਾਤੇ ਟਰੱਕ ਦੀ ਪਛਾਣ ਕਰ ਕੇ ਉਸ ਦੇ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।