ਮੋਹਾਲੀ: ਮੋਹਾਲੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਅੱਜ ਇੱਥੇ ਇੰਡੀਅਨ ਸਕੂਲ ਆਫ ਬਿਜ਼ਨਸ (ISB) ਵਿਖੇ 23 ਅਤੇ 24 ਫਰਵਰੀ ਨੂੰ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸਮਿਟ-2023 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਹ ਮੈਗਾ ਈਵੈਂਟ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਵੇਗਾ ਅਤੇ ਇਸ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਏਗਾ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਮਾਗਮ ਵਾਲੀ ਥਾਂ ਨੂੰ ਜਾਣ ਵਾਲੀਆਂ ਸੜਕਾਂ ਨੂੰ ਪੱਕਾ ਕਰਨ।
ਇਸ ਮੌਕੇ ਐਸਐਸਪੀ ਸੰਦੀਪ ਕੁਮਾਰ ਗਰਗ, ਨਗਰ ਨਿਗਮ ਕਮਿਸ਼ਨਰ ਨਵਜੋਤ ਕੌਰ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਹਾਜ਼ਰ ਸਨ।