ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਅਤੇ ਵਿਧਾਇਕ ਰਜਿੰਦਰ ਰਾਣਾ ਨੇ ਚੰਡੀਗੜ੍ਹ ਦੇ ਸੈਕਟਰ 35 ਸਥਿਤ ਰਾਜੀਵ ਗਾਂਧੀ ਭਵਨ ਦਾ ਦੌਰਾ ਕੀਤਾ।
ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਦੇ ਪ੍ਰਧਾਨ ਐਚ.ਐਸ ਲੱਕੀ ਅਤੇ ਸੀਨੀਅਰ ਆਗੂਆਂ, ਅਹੁਦੇਦਾਰਾਂ, ਕੌਂਸਲਰਾਂ, ਮਹਿਲਾ ਕਾਂਗਰਸ, ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ, ਸੇਵਾ ਦਲ ਅਤੇ ਹੋਰ ਕਾਂਗਰਸੀ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਮੀਟਿੰਗ ਵਿੱਚ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਨਾਲ ਸਬੰਧਤ ਮਾਮਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।