ਹੁਣ ਚੰਡੀਗੜ੍ਹ ’ਚ ਬੇਸਮੈਂਟ ’ਚ ਕੋਚਿੰਗ ਸੰਸਥਾ ਚਲਾਉਣ ਵਾਲਿਆਂ ਦੀ ਖੈਰ ਨਹੀਂ ! ਹਾਈਕੋਰਟ ਨੇ ਦਿੱਤੇ ਇਹ ਸਖ਼ਤ ਹੁਕਮ

1
10222
ਹੁਣ ਚੰਡੀਗੜ੍ਹ ’ਚ ਬੇਸਮੈਂਟ ’ਚ ਕੋਚਿੰਗ ਸੰਸਥਾ ਚਲਾਉਣ ਵਾਲਿਆਂ ਦੀ ਖੈਰ ਨਹੀਂ ! ਹਾਈਕੋਰਟ ਨੇ ਦਿੱਤੇ ਇਹ ਸਖ਼ਤ ਹੁਕਮ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ’ਚ ਬੇਸਮੈਂਟ ’ਚ ਚੱਲ ਰਹੇ ਕੋਚਿੰਗ ਸੰਸਥਾਵਾਂ ਖਿਲਾਫ ਤਿੰਨ ਮਹੀਨਿਆਂ ’ਚ ਕਾਰਵਾਈ ਕਰਨ ਦੇ ਹੁਕਮ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬੇਸਮੈਂਟ ’ਚ ਚੱਲ ਰਹੇ ਕੋਚਿੰਗ ਸੰਸਥਾਵਾਂ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਇਹ  ਫੈਸਲਾ ਸੁਣਾਇਆ ਹੈ।

ਦੱਸ ਦਈਏ ਕਿ ਇਸ ਪਟੀਸ਼ਨ ‘ਤੇ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਅਜਿਹੇ ਕਈ ਕੋਚਿੰਗ ਸੈਂਟਰਾਂ ਦਾ ਨਿਰੀਖਣ ਕੀਤਾ ਸੀ, ਜਿਨ੍ਹਾਂ ਵਿੱਚ ਕੁਝ ਕਮੀਆਂ ਪਾਈਆਂ ਗਈਆਂ ਸਨ। ਜਿਨ੍ਹਾਂ ਨੂੰ ਪ੍ਰਸ਼ਾਸਨ ਨੇ ਨੋਟਿਸ ਭੇਜਿਆ ਹੈ। ਪ੍ਰਸ਼ਾਸਨ ਵੱਲੋਂ ਦਿੱਤੀ ਗਈ ਇਸ ਜਾਣਕਾਰੀ ਤੋਂ ਬਾਅਦ, ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਤਿੰਨ ਮਹੀਨਿਆਂ ਦੇ ਅੰਦਰ ਇਸ ‘ਤੇ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਕਾਬਿਲੇਗੌਰ ਹੈ ਕਿ ਜਨਹਿੱਤ ਪਟੀਸ਼ਨ ’ਚ ਉਨ੍ਹਾਂ ਕੋਚਿੰਗ ਸੰਸਥਾਨਾਂ  ਦਾ ਜ਼ਿਕਰ ਕੀਤਾ ਗਿਆ ਹੈ ਜਿਨ੍ਹਾਂ ਨੂੰ  ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ ਜੋ ਕਿ ਚੰਡੀਗੜ੍ਹ ਬਿਲਡਿੰਗ ਨਿਯਮ 2017 ਦਾ ਉਲੰਘਣ ਕਰ ਰਹੇ ਹਨ। ਇਸ ਤੋਂ ਇਲਾਵਾ ਸੁਣਵਾਈ ਦੌਰਾਨ ਬਹਿਸ ਸਮੇਂ ਵਕੀਲ ਨੇ ਕਿਹਾ ਕਿ ਕੋਚਿੰਗ ਸੰਸਥਾਵਾਂ ਤੇਜ਼ੀ ਨਾਲ ਵੱਧ ਰਹੀਆਂ ਹਨ ਅਤੇ ਨਿੱਜੀ ਕੋਚਿੰਗ ਸੰਸਥਾਵਾਂ ਦੀ ਵੱਧਦੀ ਗਿਣਤੀ ’ਤੇ ਕੋਈ ਕੰਟਰੋਲ ਨਹੀਂ ਹੈ, ਜਿਸ ਕਾਰਨ ਚੰਡੀਗੜ੍ਹ ’ਚ ਸੈਕਟਰ 34 ਮਾਰਕੀਟ, ਸੈਕਟਰ 17 ਮਾਰਕੀਟ ਆਦਿ ਵਰਗੀਆਂ ਕੁਝ ਭੀੜ ਭੜੱਕੇ ਵਾਲੀਆਂ ਥਾਵਾਂ ’ਚ ਸਥਿਤੀ ਖਰਾਬ ਹੋ ਗਈ ਹੈ।

 

1 COMMENT

LEAVE A REPLY

Please enter your comment!
Please enter your name here