ਹੁਣ ਪਿੰਡਾਂ ਦਾ ਹਾਲ ਤੱਕ ਨਹੀਂ ਪੁੱਛਿਆ ਜਾ ਰਿਹਾ’, ਪਿੰਡ ਕਮਾਲੂ ਦੇ ਦੌਰੇ ਦੌਰਾਨ ਬੋਲੇ ਹ

0
100169
ਹੁਣ ਪਿੰਡਾਂ ਦਾ ਹਾਲ ਤੱਕ ਨਹੀਂ ਪੁੱਛਿਆ ਜਾ ਰਿਹਾ', ਪਿੰਡ ਕਮਾਲੂ ਦੇ ਦੌਰੇ ਦੌਰਾਨ ਬੋਲੇ ਹ

ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਕਮਾਲੂ ਦਾ ਦੌਰਾ ਕੀਤਾ, ਜਿਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਂਧਰਾ ਪ੍ਰਦੇਸ਼ ਵਿਖੇ ਕੀਤੀ ਜਾ ਰਹੀ ਵਿਪਾਸਨਾ ਤੇ ਸਵਾਲ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ, ਜਿਸ ਵੱਲ ਮੁੱਖ ਮੰਤਰੀ ਦਾ ਕੋਈ ਧਿਆਨ ਨਹੀਂ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ ਤੇ ਲੋਕਾਂ ਨੂੰ ਕਿਹਾ ਸੀ ਕਿ ਸਰਕਾਰਾਂ ਪਿੰਡਾਂ ਤੋਂ ਚੱਲਣਗੀਆਂ ਪਰ ਹੁਣ ਪਿੰਡਾਂ ਦੇ ਲੋਕਾਂ ਦਾ ਹਾਲ ਤੱਕ ਨਹੀਂ ਪੁੱਛਿਆ ਜਾ ਰਿਹਾ ਹੈ।

ਇੱਥੇ ਤੁਹਾਨੂੰ ਦੱਸ ਦਈਏ ਕਿ ਲੋਕ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸਰਗਗਰਮ ਹੋ ਗਏ ਹਨ ਅਤੇ ਲਗਾਤਾਰ ਪਿੰਡਾ ਦਾ ਦੌਰਾ ਕਰ ਰਹੇ ਹਨ। ਇਸ ਦੇ ਨਾਲ ਹੀ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ। ਉੱਥੇ ਹੀ ਪਿਛਲੇ ਦਿਨੀਂ ਉਨ੍ਹਾਂ ਨੇ ਤਲਵੰਡੀ ਸਾਬੋ ਦੇ ਪਿੰਡ ਸ਼ੇਖੂ ਦਾ ਦੌਰਾ ਕੀਤਾ ਸੀ ਅਤੇ ਅੱਜ ਪਿੰਡ ਕਮਾਲੂ ਦਾ ਦੌਰਾ ਕਰਕੇ ਮੁਸ਼ਕਿਲਾਂ ਸੁਣੀਆਂ।

 

LEAVE A REPLY

Please enter your comment!
Please enter your name here