ਹੁਣ ਸੜਕਾਂ ’ਤੇ ਆਈ ਚੰਡੀਗੜ੍ਹ ਮੇਅਰ ਚੋਣ ਦੀ ਲੜਾਈ, ਕਾਂਗਰਸ-‘ਆਪ’ ਦਾ ਪ੍ਰਦਰਸ਼ਨ

0
100198
ਹੁਣ ਸੜਕਾਂ ’ਤੇ ਆਈ ਚੰਡੀਗੜ੍ਹ ਮੇਅਰ ਚੋਣ ਦੀ ਲੜਾਈ, ਕਾਂਗਰਸ-'ਆਪ' ਦਾ ਪ੍ਰਦਰਸ਼ਨ

AAP Congress Protest: ਚੰਡੀਗੜ੍ਹ ਦੇ ਸੈਕਟਰ 17 ਵਿੱਚ ਪੁਲੀਸ ਸਟੇਸ਼ਨ ਨੇੜੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਵਰਕਰ ਇਕੱਠੇ ਹੋਏ। ਇਸ ਦੌਰਾਨ ਉਨ੍ਹਾਂ ਚੰਡੀਗੜ੍ਹ ਭਾਜਪਾ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਆਮ ਆਦਮੀ ਅਤੇ ਕਾਂਗਰਸੀ ਵਰਕਰਾਂ ਨੂੰ ਥਾਣਾ 17 ‘ਚ ਪਹੁੰਚਣ ਤੋਂ ਪਹਿਲਾਂ ਹੀ ਬੈਰੀਕੇਡ ਲਾ ਕੇ ਰੋਕ ਲਿਆ ਗਿਆ। ਜਿਸ ਤੋਂ ਬਾਅਦ ਵਰਕਰਾਂ ਨੇ ਕੇਂਦਰ ਸਰਕਾਰ ਅਤੇ ਭਾਜਪਾ ਖਿਲਾਫ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਵਰਕਰ ਬੈਰੀਕੇਡਾਂ ‘ਤੇ ਚੜ੍ਹ ਗਏ।

ਇਸ ਦੌਰਾਨ ਯੂਥ ਕਾਂਗਰਸ ਦੇ ਵਰਕਰ ਪੁਲਿਸ ਨਾਲ ਭਿੜ ਗਏ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈ ਲਿਆ। ਮੇਅਰ ਚੋਣ ਨੂੰ ਲੈ ਕੇ ਨਗਰ ਨਿਗਮ ਦਫਤਰ ਬਾਹਰ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਨਗਰ ਨਿਗਮ ਦੇ ਬਾਹਰ ਕਾਗਰਸ ਆਗੂਆਂ ਨੂੰ ਪੁਲਿਸ ਰਾਊਂਡਅੱਪ ਕਰ ਲਿਆ ਹੈ। ਚੰਡੀਗੜ੍ਹ ਦੇ ਸੈਕਟਰ 17 ’ਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਨਗਰ ਨਿਗਮ ਦਫਤਰ ਬਾਹਰ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਮੁਜ਼ਾਹਰਾਕਾਰੀਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਹੈ। ਇੰਡੀਆ ਗਠਜੋੜ ਨੇ ਚੋਣ ਨਤੀਜਿਆਂ ’ਚ ਗੜਬੜੀ ਦੇ ਇਲਜ਼ਾਮ ਲਗਾਏ ਜਾ ਰਹੇ ਹਨ।

 

LEAVE A REPLY

Please enter your comment!
Please enter your name here