ਚੰਡੀਗੜ੍ਹ: ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਸੈਕਟਰ 29 ਦੇ ਰਹਿਣ ਵਾਲੇ ਮੁਨੀਸ਼ ਕੁਮਾਰ ਉਰਫ ਮੋਨੀ (39) ਨੂੰ ਸੈਕਟਰ 17 ਤੋਂ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਸੈਕਟਰ 17 ਦੇ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਪੰਚਕੂਲਾ ਜ਼ਿਲ੍ਹੇ ਦੇ ਚੰਦਰ ਭਾਨ ਉਰਫ਼ ਮਧੂ (32) ਨੂੰ ਕਿਸ਼ਨਗੜ੍ਹ ਚੌਕ ਤੋਂ 12.50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਉਸ ਖ਼ਿਲਾਫ਼ ਆਈਟੀ ਪਾਰਕ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।