ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਪਹਿਲਾ ਵੱਡਾ ਐਕਸ਼ਨ, ਪਾਰਟੀ ਨੂੰ ਲੈ ਕੇ ਸੁਣਾਇਆ

0
60
ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਪਹਿਲਾ ਵੱਡਾ ਐਕਸ਼ਨ, ਪਾਰਟੀ ਨੂੰ ਲੈ ਕੇ ਸੁਣਾਇਆ

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਆਕਾਲੀ ਦਲ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ। ਬਤੌਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਭੰਗ ਕਰ ਦਿੱਤੀ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਐਕਸ ‘ਤੇ ਸਾਂਝੀ ਕੀਤੀ ਹੈ।

ਅਕਾਲੀ ਦਲ ਦੇ ਬਾਗੀ ਧੜੇ ਨੇ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਲਿਖੀ ਮੁਆਫ਼ੀ ਮੰਗੀ ਸੀ ਜਿਸ ਤੋਂ ਬਾਅਦ ਅਕਾਲ ਤਖ਼ਤ ਸਾਹਿਬ ‘ਤੇ 5 ਸਿੰਘ ਸਾਹਿਬਾਨਾਂ ਦੀ ਬੈਠਕ ਹੋਈ ਸੀ ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਸੀ।

ਪਾਰਟੀ ਦੀ ਕੋਰ ਕਮੇਟੀ ਭੰਗ ਕਰਨਾ ਸਾਫ਼ ਹੈ ਕਿ ਜਿਹੜੇ ਬਾਗੀ ਲੀਡਰ ਹਨ ਉਹਨਾਂ ਨੂੰ ਕੋਰ ਕਮੇਟੀ ਵਿਚੋਂ ਬਾਹਰ ਕੱਢਣਾ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਚੰਡੀਗੜ੍ਹ ਵਿਖੇ ਹੋਈ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬੈਠਕ ਹੋਈ। ਬੈਠਕ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਪਰਮਜੀਤ ਸਿੰਘ ਸਰਨਾ, ਬਲਵਿੰਦਰ ਸਿੰਘ ਭੂੰਦੜ, ਮਹੇਸਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਤੇ ਹਰਚਰਨ ਸਿੰਘ ਬੈਂਸ ਹਾਜ਼ਰ ਸਨ।

ਬੈਠਕ ‘ਚ ਫ਼ੈਸਲਾ ਕੀਤਾ ਗਿਆ ਕਿ ਕੋਰ ਕਮੇਟੀ ਸਮੇਤ ਪਾਰਟੀ ਦੇ ਸਾਰੇ ਵਿੰਗਾਂ ਦਾ ਨਵੇਂ ਸਿਰੇ ਤੋਂ ਗਠਨ ਕੀਤਾ ਜਾਵੇਗਾ। ਇਸ ਲਈ ਕੋਰਟ ਕਮੇਟੀ ਭੰਗ ਕਰ ਦਿੱਤੀ ਗਈ। ਹੁਣ ਛੇਤੀ ਨਵੀਂ ਕਮੇਟੀ ਦਾ ਗਠਨ ਹੋਵੇਗਾ। ਇਸ ਦੇ ਨਾਲ ਹੀ ਵਰਕਿੰਗ ਕਮੇਟੀ ਨੇ ਕੋਰ ਕਮੇਟੀ ਦੇ ਗਠਨ ਦਾ ਅਧਿਕਾਰ ਸੁਖਬੀਰ ਬਾਦਲ ਨੂੰ ਦੇ ਦਿੱਤਾ।

ਸ਼੍ਰੋਮਣੀ ਅਕਾਲੀ ਦਲ ‘ਚ ਬਗ਼ਾਵਤ ਮਗਰੋਂ ਬਣੇ ਵੱਖਰੇ ਧੜੇ ‘ਚ ਸ਼ਾਮਲ ਪ੍ਰੋ. ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਸੁਖਦੇਵ ਸਿੰਘ ਢੀਂਡਸਾ ਕੋਰ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸਨ। ਇਨ੍ਹਾਂ ਦੀਆਂ ਪਾਰਟੀ ਵਿਰੋਧੀ ਸਰਗਰਮੀਆਂ ਨੂੰ ਦੇਖਦਿਆਂ ਹੀ ਇਹ ਕੋਰ ਕਮੇਟੀ ਭੰਗ ਕੀਤੀ ਗਈ ਹੈ।

 

LEAVE A REPLY

Please enter your comment!
Please enter your name here