ਅੰਮ੍ਰਿਤਪਾਲ ਸਿੰਘ ਨੂੰ ਬਾਹਰ ਆਉਣ ਤੋਂ ਰੋਕਣ ਲਈ ਸਰਕਾਰ ਦਾ ਨਵਾਂ ਪੈਂਤੜਾ ! ਸਾਹਮਣੇ ਆਈ ਉਹ ਚਿੱਠੀ ਜਿਸ ਦੀ ਸ਼ਿਫਾ

0
10111
ਅੰਮ੍ਰਿਤਪਾਲ ਸਿੰਘ ਨੂੰ ਬਾਹਰ ਆਉਣ ਤੋਂ ਰੋਕਣ ਲਈ ਸਰਕਾਰ ਦਾ ਨਵਾਂ ਪੈਂਤੜਾ ! ਸਾਹਮਣੇ ਆਈ ਉਹ ਚਿੱਠੀ ਜਿਸ ਦੀ ਸ਼ਿਫਾ

ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਪਿਛਲੇ ਦੋ ਸਾਲਾਂ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਦੋ ਸਾਲ ਪੂਰੇ ਹੋਣ ਤੋਂ ਬਾਅਦ, ਪੰਜਾਬ ਪੁਲਿਸ ਦੀ ਟੀਮ ਨੇ ਉਸਨੂੰ ਪੰਜਾਬ ਲਿਆਉਣ ਦੀਆਂ ਤਿਆਰੀਆਂ ਵੀ ਕੀਤੀਆਂ ਸਨ। ਹਾਲਾਂਕਿ, ਪੰਜਾਬ ਸਰਕਾਰ ਨੇ ਆਖਰੀ ਸਮੇਂ ‘ਤੇ ਉਸਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਪੁਲਿਸ ਦੀ ਟੀਮ ਨੇ ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਸਨ, ਜਦੋਂ ਕੇਂਦਰੀ ਅਤੇ ਰਾਜ ਸੁਰੱਖਿਆ ਏਜੰਸੀਆਂ ਨੇ ਵਿਚਾਰ-ਵਟਾਂਦਰਾ ਕੀਤਾ ਅਤੇ NSA ਅਧੀਨ ਉਸਦੀ ਨਜ਼ਰਬੰਦੀ ਨੂੰ ਇੱਕ ਸਾਲ ਲਈ ਵਧਾਉਣ ਦਾ ਫੈਸਲਾ ਕੀਤਾ।

ਜ਼ਿਕਰ ਕਰ ਦਈਏ ਕਿ  ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ’ਤੇ ਲੱਗੇ ਕੌਮੀ ਸੁਰੱਖਿਆ ਐਕਟ (NSA) ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਵਾਧੇ ਵਾਲੇ ਪੱਤਰ ਦੀ ਕਾਪੀ 18 ਅਪਰੈਲ ਨੂੰ ਅੰਮ੍ਰਿਤਪਾਲ ਸਿੰਘ ਨੂੰ ਸੌਂਪ ਦਿੱਤੀ ਗਈ ਹੈ ਅਤੇ ਇਹ ਪੱਤਰ ਅੱਜ ਜਨਤਕ ਹੋਇਆ ਹੈ। ਅੰਮ੍ਰਿਤਸਰ ਦੀ ਡੀਸੀ ਸਾਕਸ਼ੀ ਸਾਹਨੀ ਨੇ ਇਸ ਵਾਧੇ ਲਈ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਉਹ ਸੂਬੇ ਦੀ ਸੁਰੱਖਿਆ ਤੇ ਕਾਨੂੰਨ ਵਿਵਸਥਾ ਲਈ ਖ਼ਤਰਾ ਪੈਦਾ ਕਰ ਸਕਦਾ ਹੈ ਇਸ ਲਈ ਉੱਤੇ ਉੱਤੇ ਇੱਕ ਸਾਲ ਦੀ ਮਿਆਦ ਵਧਾਈ ਜਾਂਦੀ ਹੈ।

ਹਾਲਾਂਕਿ ਇਸ ਦੇ ਨਾਲ ਹੀ ਲਿਖਿਆ ਗਿਆ ਹੈ ਕਿ ਨਵਾਂ NSA ਲਾਗੂ ਹੋਣ ਤੋਂ ਬਾਅਦ ਲਿਖਤੀ ਰੂਪ ਵਿੱਚ ਇਸ ਨੂੰ ਚੁਣੌਤੀ ਦੇਣ ਦਾ ਅਧਿਕਾਰ ਹੈ। ਇਸ ਨੂੰ ਪੰਜਾਬ ਰਾਜ ਸਰਕਾਰ ਅੱਗੇ, ਸਲਾਹਕਾਰ ਬੋਰਡ ਅੱਗੇ ਅਤੇ ਕੇਂਦਰ ਸਰਕਾਰ ਅੱਗੇ ਵੀ ਇਸ ਨੂੰ ਚੁਣੌਤੀ ਦੇ ਸਕਦੇ ਹੋ। ਜੇ ਤੁਸੀਂ ਅਜਿਹੀ ਕੋਈ ਚੁਣੌਤੀ ਦੇਣਾ ਚਾਹੁੰਦੇ ਹੋ, ਤਾਂ ਤੁਹਾਨੂੰ ਇਸ ਨੂੰ ਜੇਲ੍ਹ ਦੇ ਸੁਪਰਡੈਂਟ ਦੁਆਰਾ ਭੇਜਣਾ ਹੋਵੇਗਾ ਪਰ ਮੌਜੂਦਾ ਨਜ਼ਰਬੰਦੀ ਆਰਡਰ ਦੇ ਲਾਗੂ ਹੋਣ ਤੋਂ 03 ਹਫ਼ਤਿਆਂ ਤੋਂ ਬਾਅਦ ਇਸ ਨੂੰ ਨਹੀਂ ਕੀਤਾ ਜਾ ਸਕਦਾ ਹੈ।

ਇਹ ਇਸ ਵੇਲੇ ਹੈਰਾਨੀਵਾਲੀ ਗੱਲ ਤਾਂ ਇਹ ਹੈ ਕਿਉਂਕਿ ਸਰਕਾਰ ਨੇ ਪਿਛਲੇ ਦਿਨੀਂ ਉਨ੍ਹਾਂ ਦੇ 9 ਹੋਰ ਸਹਿ-ਮੁਲਜ਼ਮ ਸਾਥੀਆਂ ਦੀ ਹਿਰਾਸਤ ਨੂੰ ਵਾਧਾ ਨਹੀਂ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਤਬਦੀਲ ਕਰ ਦਿੱਤਾ ਗਿਆ ਹੈ ਪਰ ਇਸ ਦੌਰਾਨ ਅੰਮ੍ਰਿਤਪਾਲ ਸਿੰਘ ਉੱਤੇ ਮੁੜ ਤੋਂ NSA ਵਧਾਇਆ ਗਿਆ ਹੈ। ਗ਼ੌਰ ਕਰਨ ਵਾਲੀ ਗੱਲ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਆਗੂ ਅੰਮ੍ਰਿਤਪਾਲ ਸਿੰਘ ਅਪ੍ਰੈਲ 2023 ਤੋਂ ਹਿਰਾਸਤ ਵਿੱਚ ਹੈ। ਉਸ ਨੇ ਹਿਰਾਸਤ ਵਿਚ ਰਹਿੰਦਿਆਂ ਹੀ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਖਡੂਰ ਸਾਹਿਬ ਹਲਕੇ ਤੋਂ ਭਾਰੀ ਬਹੁਮਤ ਨਾਲ ਜੋਣ ਜਿੱਤੀ ਸੀ। ਉਹ ਆਪਣੇ ਸਾਥੀਆਂ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੀ ਪਰ ਹੁਣ ਉਸ ਦੇ ਸਾਥੀਆਂ ਨੂੰ ਪੰਜਾਬ ਲਿਆਂਦਾ ਗਿਆ ਹੈ ਪਰ ਅੰਮ੍ਰਿਤਪਾਲ ਅਜੇ ਵੀ ਉੱਥੇ ਹੀ ਰਹੇਗਾ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਅੰਮ੍ਰਿਤਪਾਲ ਦਾ ਮਾਮਲਾ ਵੱਖਰਾ ਹੈ। ਉਹ ਹੁਣ ਇੱਕ ਸੰਸਦ ਮੈਂਬਰ ਹੈ ਅਤੇ ਇਸ ਤਰ੍ਹਾਂ ਉਹ ਕਾਨੂੰਨ ਵਿਵਸਥਾ ਨੂੰ ਚੁਣੌਤੀ ਦੇ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਅੰਮ੍ਰਿਤਪਾਲ ਵਿਰੁੱਧ ਫਰੀਦਕੋਟ ਵਿੱਚ UAPA ਤਹਿਤ ਇੱਕ ਨਵਾਂ ਮਾਮਲਾ ਵੀ ਦਰਜ ਕੀਤਾ ਗਿਆ ਹੈ। ਅੰਮ੍ਰਿਤਪਾਲ ‘ਤੇ ਅਰਸ਼ਦੀਪ ਡੱਲਾ ਨਾਲ ਮਿਲ ਕੇ ਗੁਰਪ੍ਰੀਤ ਹਰੀ ਨੌ ਦੇ ਕਤਲ ਦੀ ਸਾਜ਼ਿਸ਼ ਰਚੀ ਸੀ।

ਇਸ ਦੌਰਾਨ, ਅੰਮ੍ਰਿਤਪਾਲ ਨੂੰ ਮੁੱਖ ਮੰਤਰੀ ਬਣਾਉਣ ਦੀ ਚਰਚਾ ਵੀ ਤੇਜ਼ ਹੋ ਗਈ। ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਐਤਵਾਰ ਨੂੰ ਐਲਾਨ ਕੀਤਾ ਸੀ ਕਿ ਅੰਮ੍ਰਿਤਪਾਲ ਉਨ੍ਹਾਂ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋਣਗੇ। ਇਹ ਐਲਾਨ ਤਲਵੰਡੀ ਵਿੱਚ ਵਿਸਾਖੀ ਕਾਨਫਰੰਸ ਦੌਰਾਨ ਕੀਤਾ ਗਿਆ। ਫਰੀਦਕੋਟ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਵਰਕਰਾਂ ਨੂੰ ਡੇਢ ਸਾਲ ਤੱਕ ਅੰਮ੍ਰਿਤਪਾਲ ਸਿੰਘ ਲਈ ਪ੍ਰਚਾਰ ਕਰਨ ਲਈ ਕਿਹਾ ਸੀ।

LEAVE A REPLY

Please enter your comment!
Please enter your name here